Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਖਪਤਕਾਰ ਮਾਮਲੇ, ਭੋਜਨ ਅਤੇ ਜਨਤਕ ਵੰਡ ਪ੍ਰਣਾਲੀ ਦੇ ਕੇਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਨੇ ਐਫ.ਸੀ.ਆਈ. ਦੀ ਸਾਈਲੋਜ਼ ਦਾ ਕੀਤਾ ਦੌਰਾ

Web Admin

Web Admin

5 Dariya News

ਮੋਗਾ , 17 Feb 2020

Last updated on: Feb 17, 2020, 00:00 IST

ਖਪਤਕਾਰ ਮਾਮਲੇ, ਭੋਜਨ ਅਤੇ ਜਨਤਕ ਵੰਡ ਪ੍ਰਣਾਲੀ ਦੇ ਕੇਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਨੇ ਅੱਜ ਮੋਗਾ ਦੇ ਪਿੰਡ ਡਗਰੂ ਵਿਖੇ ਸਥਾਪਿਤ ਕੀਤੀ ਭਾਰਤ ਦੀ ਸਭ ਤੋ ਵੱਡੀ ਸਾਈਲੋਜ਼ ਜਿੱਥੇ ਕਣਕ ਆਧੁਨਿਕ ਤਕਨੀਕ ਨਾਲ ਵੱਡੀ ਮਾਤਰਾ ਵਿੱਚ ਸਟੋਰ, ਸਾਫ ਸਫਾਈ ਅਤੇ ਵੰਡੀ ਕੀਤੀ ਜਾਂਦੀ ਹੈ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜਨਰਲ ਮੈਨੇਜਰ ਫੂਡ ਕਾਰਪੇਸ਼ਨ ਆਫ ਇੰਡੀਆ ਪੰਜਾਬ ਅਰਸ਼ਦੀਪ ਸਿੰਘ ਥਿੰਦ ਵੀ ਮੌਜੂਦ ਸਨ। ਜਿਕਰਯੋਗ ਹੈ ਕਿ ਆਦਾਨੀ ਐਗਰੀ ਮੈਜਿਸਟਕ ਲਿਮਟਡ ਵੱਲੋ ਸਥਾਪਿਤ ਕੀਤੀ ਗਈ ਇਹ ਸਾਈਲੋਜ਼ ਜਿਸਦੀ ਭੰਡਾਰਨ ਸਮਰੱਥਾ 2 ਲੱਖ ਮੀਟ੍ਰਿਕ ਟਨ ਹੈ। ਇਸ ਨਾਲ ਐਫ.ਸੀ.ਆਈ. ਨਾਲ ਖ੍ਰੀਦ ਅਤੇ ਵੰਡ ਦਾ ਐਗਰੀਮੈਟ ਕੀਤਾ ਹੋਇਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ, ਡਿਵੀਜਨਲ ਮੈਨੇਜਰ ਐਫ.ਸੀ.ਆਈ. ਵਿਵੇਕ ਪੁਡਾਰ, ਅਦਾਨੀ ਗਰੁੱਪ ਦੇ ਉਪ ਪ੍ਰਧਾਨ ਪੁਨੀਤ ਮਹਿੰਦੀ ਵੀ ਹਾਜ਼ਰ ਸਨ। ਇਸ ਮੌਕੇ ਮਹਿੰਦੀ ਰੱਤਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਪ੍ਰਣਾਲੀ ਵਿੱਚ ਆਧੁਨਿਕ ਤਕਨੀਕ ਵਰਤੀ ਜਾਂਦੀ ਹੈ ਜਿਸ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਜਾਣ ਦੀ ਲੋੜ ਨਹੀ ਹੁੰਦੀ ਅਤੇ ਕਿਸਾਨ ਆਪਣੀ ਕਣਕ ਨੂੰ ਸਿੱਧੇ ਤੌਰ ਤੇ ਇੱਥੇ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਵਿੱਚ ਨਾ ਮਾਤਰ ਲੇਬਰ ਵਰਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਣਾਲੀ ਵਿੱਚ ਆਧੁਨਿਕ ਮਸ਼ੀਨਾਂ ਨਾਲ ਹੀ ਕਣਕ ਸਿੱਧੀ ਟਰਾਲੀਆਂ ਦੇ ਵਿੱਚੋ ਹੀ ਚੁੱਕੀ ਜਾਂਦੀ ਹੈ ਅਤੇ ਉਸਦੀ ਉਸਦੀ ਸੈਪਲਿੰਗ ਹੁੰਦੀ ਹੈ ਅਤੇ ਫਸਲ ਦੀ ਕੁਆਲਿਟੀ ਚੈਕ ਵੀ ਮਸ਼ੀਨਾਂ ਦੇ ਰਾਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਵੱਖ ਵੱਖ ਸੂਬਿਆਂ ਵਿੱਚ ਸਪੈਸ਼ਲੀ ਡਿਜਾਇਨਡ 7 ਟ੍ਹੇਨਾਂ ਦੇ ਡੱਬੇ (ਟਾਪ ਲੋਡਿੰਗ ਐਡ ਬਾਟਮ ਡਿਸਚਾਰਜ ਵੈਗਨਜ) ਦੇ ਰਾਹੀ ਕਣਕ ਦੀ ਸਪਲਾਈ ਹੁੰਦੀ ਹੈ। 

ਉਨ੍ਹਾਂ ਕਿਹਾ ਕਿ ਕਣਕ ਦੀ ਪੈਕਿੰਗ ਉਦੋ ਹੀ ਹੁੰਦੀ ਹੈ ਜਦੋ ਇਸਦੀ ਸਪਲਾਈ ਹੋਣੀ ਹੁੰਦੀ ਹੈ।ਮਹਿੰਦੀ ਰੱਤਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਕਨੀਕ ਵਿੱਚ ਕਿਸਾਨ ਮੁੱਖ ਲਾਭਪਾਤਰੀ ਹੈ ਕਿਉਕਿ ਇਸ ਨਾਲ ਉਸ ਨੂੰ ਮੰਡੀਆਂ ਵਿੱਚ ਨਹੀ ਜਾਣਾ ਪੈਦਾ। ਉਨ੍ਹਾਂ ਦੱਸਿਆ ਕਿ ਇਸ ਨਾਲ ਕਿਸਾਨ ਦਾ ਮੰਡੀਆਂ ਵਿੱਚ ਜਾਣ, ਫਸਲ ਦੀ  ਢੋਆ ਢੁਆਈ ਦਾ ਖ੍ਰਚਾ, ਅਤੇ ਸਮਾ ਵੀ ਬਚਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਲਾਭਾਂ ਦੇ ਨਾਲ ਨਾਲ ਇਸ ਨਾਲ 72 ਘੰਟਿਆਂ ਦੇ ਅੰਦਰ ਅੰਦਰ ਹੀ ਕਿਸਾਨ ਨੂੰ ਫਸਲ ਦੀ ਕੀਮਤ ਸਰਕਾਰੀ ਰੇਟਾਂ ਅਨੁਸਾਰ  ਮਿਲ ਜਾਂਦੀ ਹੇ।ਉਨ੍ਹਾਂ ਕਿਹਾ ਕਿ ਇਸ ਆਧੁਨਿਕ ਤਕਨੀਕ ਨਾਲ ਸਰਕਾਰ ਦਾ ਵੀ ਫਾਇਦਾ ਹੁੰਦਾ ਹੈ ਕਿਉਕਿ ਇਸ ਵਿੱਚ ਸਟੋਰ ਜਾਂ ਭੰਡਾਰਨ ਲਈ ਵਰਤੀਆਂ ਜਾਂਦੀਆਂ ਬੋਰੀਆਂ ਆਦਿ ਨਹੀ ਵਰਤੀਆਂ ਜਾਂਦੀਆਂ ਅਤੇ ਟ੍ਰਾਂਸਪੋਰਟ ਦੇ ਪੈਸਿਆਂ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਭ ਤੋ ਵੱਡੀ ਗੱਲ ਇਹ ਹੈ ਕਿ ਇਸ ਤਕਨੀਕ ਨਾਲ ਕਣਕ ਦੀ ਨਿਊਟ੍ਰੀਸ਼ੀਨ ਕੁਆਲਟੀ ਵੀ ਮੈਨਟੈਨ ਰਹਿੰਦੀ ਹੈ ਭਾਵੇ ਕਿੰਨੀ ਦੇਰ ਤੱਕ ਸਟੋਰ ਰਹੇ। ਇਸ ਦੌਰਾਨ ਖਪਤਕਾਰ ਮਾਮਲੇ, ਭੋਜਨ ਅਤੇ ਜਨਤਕ ਵੰਡ ਪ੍ਰਣਾਲੀ ਦੇ ਕੇਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਨੇ ਇਸ ਪਲਾਂਟ ਦਾ ਦੌਰਾ ਕਰਕੇ ਇਸ ਪ੍ਰੋਜੈਕਟ ਦਾ ਨਿਰੀਖਣ ਕੀਤਾ ਅਤੇ ਜਾਣਕਾਰੀ ਹਾਸਲ ਕੀਤੀ, ਜੋ ਕਿ 2007 ਤੋ ਚੱਲ ਰਿਹਾ ਹੈ।  ਇਸ ਮੌਕੇ ਹੋਰਨਾਂ ਤੋ ਇਲਾਵਾ ਟਰਮੀਨਲ ਮੈਨੇਜਰ ਸਾਈਲੋਜ਼ ਅਮਨਦੀਪ ਸਿੰਘ ਸੋਨੀ, ਏ.ਜੀ.ਐਮ. ਕੁਆਲਿਟੀ ਚੈੱਕ ਮੁਕੇਸ਼ ਮੀਨਾ, ਮੈਨੇਜਰ ਐਫ.ਸੀ.ਆਈ ਸੰਦੀਪ ਰਾਹੀ ਆਦਿ ਹਾਜ਼ਰ ਸਨ।  

 

Tags: Raosaheb D Patil Danve

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD