Saturday, 04 May 2024

 

 

ਖ਼ਾਸ ਖਬਰਾਂ ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ

 

ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਭਵਿੱਖਮੁੱਖੀ ਸਿੱਖਿਆ 'ਤੇ ਜ਼ੋਰ ਦੇਣ ਦੀ ਲੋੜ-ਪ੍ਰਤਾਪ ਸਿੰਘ ਬਾਜਵਾ

ਅਕਾਲੀ ਭਾਜਪਾ ਸਰਕਾਰ ਵੇਲੇ ਕੀਤੇ ਬਿਜਲੀ ਸਮਝੌਤਿਆਂ ਨੇ ਸੂਬੇ ਦੀ ਆਰਥਿਕਤਾ ਦਾ ਲੱਕ ਤੋੜਿਆ-ਰਾਜ ਸਭਾ ਮੈਂਬਰ

Web Admin

Web Admin

5 Dariya News

ਸਿੱਧਵਾਂ ਖੁਰਦ/ਲੁਧਿਆਣਾ , 17 Feb 2020

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅੱਜ ਲੋੜ ਹੈ ਕਿ ਭਵਿੱਖਮੁੱਖੀ ਸਿੱਖਿਆ 'ਤੇ ਸਭ ਤੋਂ ਵਧੇਰੇ ਜ਼ੋਰ ਦਿੱਤਾ ਜਾਵੇ। ਸਾਡੇ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਕੁਝ ਹਾਂ-ਪੱਖੀ ਬਦਲਾਵਾਂ ਦੀ ਜ਼ਰੂਰਤ ਹੈ, ਤਾਂ ਹੀ ਸਾਡੇ ਬੱਚੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾ ਸਕਦੇ ਹਨ। ਉਨ੍ਹਾਂ ਇਹ ਵਿਚਾਰ ਅੱਜ ਸਥਾਨਕ ਸਿੱਧਵਾਂ ਖੁਰਦ ਵਿਦਿਅਕ ਸੰਸਥਾਵਾਂ ਵਿਖੇ ਸਾਲਾਨਾ ਅਥਲੈਟਿਕਸ ਮੀਟ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਹ ਇਥੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਆਏ ਸਨ।ਸ੍ਰ. ਬਾਜਵਾ ਨੇ ਕਿਹਾ ਕਿ ਅੱਜ ਪੂਰਾ ਵਿਸ਼ਵ ਸੂਚਨਾ ਅਤੇ ਤਕਨੀਕ ਦੇ ਖੇਤਰ ਵਿੱਚ ਤਰੱਕੀ ਕਰ ਰਿਹਾ ਹੈ। ਸਾਡੇ ਸਿੱਖਿਆ ਸ਼ਾਸਤਰੀਆਂ ਨੂੰ ਵੀ ਚਾਹੀਦਾ ਹੈ ਕਿ ਉਹ ਇਸ ਖੇਤਰ ਵਿੱਚ ਨਵੀਂਆਂ ਸੰਭਾਵਨਾਵਾਂ ਤਲਾਸ਼ਣ ਅਤੇ ਵਿੱਦਿਆਰਥੀਆਂ ਨੂੰ ਸੂਚਨਾ ਅਤੇ ਤਕਨੀਕ ਖੇਤਰ ਵਿੱਚ ਪੜਾਈ ਕਰਨ ਦੇ ਨਾਲ-ਨਾਲ ਨਵੇਂ ਦਿਸਹੱਦੇ ਕਾਇਮ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਸਿੱਧਵਾਂ ਵਿਦਿਅਕ ਸੰਸਥਾਵਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਬੱਚਿਆਂ ਨੂੰ ਆਪਣਾ ਇਤਿਹਾਸ ਸੰਭਾਲਣ ਦੀ ਵੀ ਅਪੀਲ ਕੀਤੀ।ਸਮਾਗਮ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੈਰ ਰਸਮੀਂ ਗੱਲਬਾਤ ਕਰਦਿਆਂ ਸ੍ਰ. ਬਾਜਵਾ ਨੇ ਪਿਛਲੀ ਅਕਾਲੀ ਭਾਜਪਾ ਗਠਜੋੜ ਸਰਕਾਰ 'ਤੇ ਦੋਸ਼ ਲਗਾਇਆ ਕਿ ਇਸ ਸਰਕਾਰ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਦੇ ਨਾਲ ਹੀ ਅੱਜ ਸਾਡੇ ਸੂਬੇ ਦੀ ਆਰਥਿਕਤਾ ਦਾ ਲੱਕ ਟੁੱਟ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਾਰੇ ਬਿਜਲੀ ਸਮਝੌਤੇ ਮੁੜ ਵਾਂਚਣ ਜਾਂ ਰੱਦ ਕਰਨ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਅਥਲੈਟਿਕਸ ਮੀਟ ਦੇ ਜੇਤੂ ਖ਼ਿਡਾਰੀਆਂ ਨੂੰ ਜੇਤੂ ਟਰਾਫੀਆਂ ਅਤੇ ਸਰਟੀਫਿਕੇਟਾਂ ਨਾਲ ਵੀ ਸਨਮਾਨਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਮਹਿਮਾਨ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ, ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰ. ਵਰਿੰਦਰ ਸਿੰਘ ਸਿੱਧੂ, ਸਕੱਤਰ ਡਾ. ਹਰਮੇਲ ਸਿੰਘ, ਸ੍ਰ. ਪ੍ਰੀਤਮ ਸਿੰਘ ਜੌਹਲ ਸੇਵਾਮੁਕਤ ਪੀ. ਸੀ. ਐÎੱਸ. ਅਧਿਕਾਰੀ, ਮੈਨੇਜਰ ਡਾ. ਹਰਦੀਪ ਸਿੰਘ, ਸ੍ਰ. ਕ੍ਰਿਪਾਲ ਸਿੰਘ ਭੱਠਲ, ਸ੍ਰ. ਪਰਮਜੀਤ ਸਿੰਘ ਘਵੱਦੀ, ਸਾਰੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਹਾਜ਼ਰ ਸਨ।

 

Tags: Partap Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD