Monday, 29 April 2024

 

 

ਖ਼ਾਸ ਖਬਰਾਂ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ

 

ਵਿਸ਼ਵ ਪੰਜਾਬੀ ਕਾਨਫਰੰਸ ਦੇ ਭਾਰਤੀ ਵਫ਼ਦ ਨੇ ਨਨਕਾਣਾ ਸਾਹਿਬ ਦੇ ਦਰਸ਼ਨ ਕੀਤੇ

ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਭਾਈ ਮਰਦਾਨਾ ਸੰਗੀਤ ਵਿਭਾਗ ਜ਼ਰੂਰ ਬਣੇ

Web Admin

Web Admin

5 Dariya News

ਲਾਹੌਰ , 18 Feb 2020

30ਵੀਂ ਵਿਸ਼ਵ ਪੰਜਾਬੀ ਕਾਨਫਰੰਸ ਲਾਹੌਰ ਚ ਸ਼ਾਮਿਲ ਹੋਣ ਆਏ ਭਾਰਤੀ ਵਫਦ ਦੇ 25 ਮੈਂਬਰਾਂ ਨੇ ਨਨਕਾਣਾ ਸਾਹਿਬ ਦੇ ਦਰਸ਼ਨ ਕੀਤੇ। ਪਹਿਲਾਂ ਵੀਜ਼ਾ ਸਿਰਫ਼ ਲਾਹੌਰ ਤੀਕ ਦਾ ਸੀ ਪਰ ਜਨਾਬ ਫ਼ਖ਼ਰ ਜ਼ਮਾਂ, ਰਾਏ ਅਜ਼ੀਜ਼ਉਲਾ ਖਾਂ ਤੇ ਡਾ: ਦੀਪਕ ਮਨਮੋਹਨ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ ਮਿਲਣ ਤੇ 25 ਮੈਂਬਰ ਨਨਕਾਣਾ ਸਾਹਿਬ ਤੇ ਚਾਰ ਮੈਂਬਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਿਆ। ਨਨਕਾਣਾ ਸਾਹਿਬ ਦੇ ਹੈੱਡ ਗਰੰਥੀ ਭਾਈ ਦਯਾ ਸਿੰਘ ਨੇ ਵਫਦ ਦਾ ਸਵਾਗਤ ਕੀਤਾ ਜਦ ਕਿ ਹਜ਼ੂਰੀ ਗਰੰਥੀ ਸਾਹਿਬ ਨੇ ਵਿਸ਼ਵ ਸ਼ਾਂਤੀ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਨਨਕਾਣਾ ਸਾਹਿਬ ਦੇ ਮੁੱਖ ਗਰੰਥੀ ਦਯਾ ਸਿੰਘ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 21 ਫਰਵਰੀ ਨੂੰ ਨਨਕਾਣਾ ਸਾਹਿਬ ਵਿਖੇ 21 ਫਰਵਰੀ 1921 ਨੂੰ ਸ਼ਹੀਦ ਹੋਏ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਸ਼ਹੀਦ ਭਾਈ ਦਲੀਪ ਸਿੰਘ ਚੀਮਾ ਸਮੇਤ ਸਮੇਤ ਸਮੂਹ ਸ਼ਹੀਦਾਂ ਨਮਿਤ ਅਰਦਾਸ ਕਰਨ ਅਤੇ ਅਗਲੇ ਸਾਲ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਸ਼ਹੀਦੀ ਸ਼ਤਾਬਦੀ ਮਨਾਉਣ ਲਈ ਨਨਕਾਣਾ ਸਾਹਿਬ ਪੁੱਜਣ। ਵਫਦ ਦੇ ਮੈਂਬਰ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਉਹ ਇਸ ਸ਼ਹੀਦੀ ਸਾਕੇ ਸਬੰਧੀ ਵਿਸ਼ੇਸ਼ ਪ੍ਰਬੰਧ ਕਰਨ ਲਈ ਪੰਜਾਬ ਸਰਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਅਦਾਰਿਆਂ ਨੂੰ ਵੀ ਨਨਕਾਣਾ ਸਾਹਿਬ ਸ਼ਹੀਦੀ ਸਾਕਾ ਸ਼ਤਾਬਦੀ ਕਮੇਟੀ ਬਣਾਉਣ ਲਈ ਬੇਨਤੀ ਕਰਨਗੇ। ਉਨ੍ਹਾਂ ਪਾਕਿਸਤਾਨ ਹਕੂਮਤ ਤੋਂ ਆਸ ਕੀਤੀ ਕਿ ਉਹ ਨਨਕਾਣਾ ਸਾਹਿਬ ਵਿਖੇ ਉਸਾਰੀ ਜਾ ਰਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਭਾਈ ਮਰਦਾਨਾ ਜੀ ਸੰਗੀਤ ਵਿਭਾਗ ਲਾਜ਼ਮੀ ਖੋਲ੍ਹਣ ਤਾਂ ਜੋ ਰਬਾਬ ਦੀ ਟੁਣਕਾਰ ਤੇ ਬਾਣੀ ਦੀ ਸਹਿਯਾਤਰਾ ਵਿਸ਼ਵ ਭਰ ਅੰਦਰ ਗੂੰਜੇ। ਨਨਕਾਣਾ ਸਾਹਿਬ ਗੁਰਦੁਆਰਾ ਸਾਬਿਬ ਦੇ ਉਸ ਇਤਿਹਾਸਕ ਜੰਡ ਹੇਠ ਬੈਠ ਕੇ ਦਰਸ਼ਨ ਬੁੱਟਰ, ਸਹਿਜਪ੍ਰੀਤ ਸਿੰਘ ਮਾਂਗਟ ਤੇ ਗੁਰਭਜਨ ਗਿੱਲ ਨੇ ਕਵਿਤਾਵਾਂ ਰਾਹੀਂ ਅਕੀਦਤ ਦੇ ਫੁੱਲ ਭੇਂਟ ਕੀਤੇ। 

ਨਨਕਾਣਾ ਸਾਹਿਬ ਦੀ ਪਾਵਨ ਧਰਤੀ ਤੇ ਗੁਰਭਜਨ ਗਿੱਲ ਦੀ ਸ਼ਾਹਮੁਖੀ ਚ ਲਾਹੌਰ ਸਥਿਤ ਸਾਂਝ ਪ੍ਰਕਾਸ਼ਨ ਵੱਲੋਂ ਛਪੀ ਗ਼ਜ਼ਲ ਪੁਸਤਕ ਰਾਵੀ ਦੀਆਂ ਪੰਜ ਕਾਪੀਆਂ ਡਾ: ਹਰਿਭਜਨ ਸਿੰਘ ਭਾਟੀਆ, ਨਿਧੜਕ ਸਿੰਘ ਬਰਾੜ, ਡਾ: ਤੇਜਿੰਦਰ ਕੌਰ ਧਾਲੀਵਾਲ ਤੇ ਡਾ: ਹਰਕੇਸ਼ ਸਿੰਘ ਸਿੱਧੂ ਨੇ ਖਾਲਿਦ ਐਜਾਜ ਮੁਫਤੀ, ਮੁਹੰਮਦ ਜ਼ਮੀਰ, ਮੁਨੀਰ ਹੋਸ਼ਿਆਰਪੁਰੀ, ਜ਼ੇਬਾ ਖ਼ਾਨ ਤੇ ਭਾਈ ਦਯਾ ਸਿੰਘ ਜੀ ਨੂੰ ਭੇਂਟ ਕੀਤੀਆਂ।ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲਿਆਂ ਵਿੱਚ ਪਾਕਿਸਤਾਨੀ ਲੇਖਕ ਬਾਬਾ ਨਜਮੀ,ਜ਼ੇਬਾ ਖ਼ਾਨ, ਮੁਨੀਰ ਹੋਸ਼ਿਆਰਪੁਰੀ, ਮੁਹੰਮਦ ਨਜ਼ੀਰਖਾਲਿਦ ਐਜ਼ਾਜ਼ ਮੁਫਤੀ ਤੋਂ ਇਲਾਵਾਪ੍ਰਿੰਸੀਪਲ ਡਾ: ਤਰਲੋਕ ਬੰਧੂ ਦਸਮੇਸ਼ ਐਜੂਕੇਸ਼ਨ ਕਾਲਿਜ ਮੁਕਤਸਰ,ਡਾ: ਹਰਿਭਜਨ ਸਿੰਘ ਭਾਟੀਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ,ਡਾ: ਅਰਵਿੰਦਰਪਾਲ ਕੌਰ ਭਾਟੀਆ,ਪ੍ਰਿੰਸੀਪਲ ਡਾ: ਜਸਵਿੰਦਰ ਕੌਰ ਮਾਂਗਟ ਲੁਧਿਆਣਾ, ਡਾ: ਸਵੈਰਾਜ ਸੰਧੂ, ਨਿਧੜਕ ਸਿੰਘ ਬਰਾੜ ਸੂਚਨਾ ਕਮਿਸ਼ਨਰ, ਪੰਜਾਬ, ਡਾ: ਗੁਰਦੀਪ ਕੌਰ ,ਦਿੱਲੀ ਯੂਨੀਵਰਸਿਟੀ, ਦਿੱਲੀ ਰਵੇਲ ਸਿੰਘ ਭਿੰਡਰ ,ਪੱਤਰਕਾਰ ਪੰਜਾਬੀ ਟ੍ਰਿਬਿਊਨ ,ਪਟਿਆਲਾ,ਡਾ: ਨਰਵਿੰਦਰ ਸਿੰਘ ਕੌਸ਼ਲ ਸੰਗਰੂਰ,ਡਾ: ਸੁਲਤਾਨਾ ਬੇਗਮ ,ਪਟਿਆਲਾ,ਡਾ: ਤਰਸਪਾਲ ਕੌਰ ,ਐੱਸ ਡੀ ਕਾਲਿਜ ਬਰਨਾਲਾ, ਦਲਜੀਤ ਸਿੰਘ ਸ਼ਾਹੀ,ਐਡਵੋਕੇਟ ਸਮਰਾਲਾ ਡਾ: ਸੁਨੀਤਾ ਧੀਰ ਫਿਲਮ ਅਦਾਕਾਰ ਤੇ ਪ੍ਰੋਫੈਸਰ,ਪੰਜਾਬੀ ਯੂਨੀਵਰਸਿਟੀ ਪਟਿਆਲਾ,ਸ਼੍ਰੀਮਤੀ ਜਸਵਿੰਦਰ ਕੌਰ ਗਿੱਲ ਲੁਧਿਆਣਾ ,ਡਾ: ਸੁਰਿੰਦਰ ਸਿੰਘ ਸੰਘਾ ਪ੍ਰਿੰਸੀਪਲ ਦਸਮੇਸ਼ ਕਾਲਿਜ ਬਾਦਲ(ਮੁਕਤਸਰ)ਸਤੀਸ਼ ਗੁਲ੍ਹਾਟੀ ਚੇਤਨਾ ਪ੍ਰਕਾਸ਼ਨ ਲੁਧਿਆਣਾ, ਦਰਸ਼ਨ ਬੁੱਟਰ ਪ੍ਰਧਾਨ, ਕੇਂਦਰੀ ਪੰਜਾਬੀ ਲੇਖਕ ਸਭਾ, ਨਾਭਾ,ਪ੍ਰੋ: ਮਨਿੰਦਰ ਕੌਰ ਗਿੱਲ ਚੰਡੀਗੜ੍ਹ,ਡਾ: ਸੁਖਦੇਵ ਸਿੰਘ ਸਿਰਸਾ ਜਨਰਲ ਸਕੱਤਰ ਪ੍ਰਗਤੀਸ਼ੀਲ ਲੇਖਕ ਸੰਘ ,ਡਾ: ਹਰਕੇਸ਼ ਸਿੰਘ ਸਿੱਧੂ ਰੀਟਾਇਰਡ ਆਈ ਏ ਐੱਸ, ਪਟਿਆਲਾ ਡਾ: ਤੇਜਿੰਦਰ ਕੌਰ ਧਾਲੀਵਾਲ ਡਾਇਰੈਕਟਰ ਸਿੱਖਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕੈਨੇਡਾ ਗਿਆਨ ਸਿੰਘ ਕੰਗ  ਚੇਅਰਮੈਨ ਵਿਸ਼ਵ ਪੰਜਾਬੀ ਕਾਨਫਰੰਸ,ਜਰਮਨੀ ਤੋਂ  ਜੈਸਿਕਾ ਚੱਢਾ ,ਪ੍ਰੇਮ ਮਹਿੰਦਰੂ ਸ਼ਾਮਿਲ ਸਨ ਜਦ ਕਿ ਡਾ: ਦੀਪਕ ਮਨਮੋਹਨ ਸਿੰਘ, ਪਰਮਜੀਤ ਸਿੰਘ ਸਿੱਧੂ(ਪੰਮੀ ਬਾਈ)  ,ਖਾਲਿਦ ਹੁਸੈਨ ਤੇ ਡਾ: ਰਤਨ ਸਿੰਘ ਢਿੱਲੋਂ  ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ।

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD