Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਸਟਿਸ ਗਿੱਲ ਕਮੇਟੀ ਨੇ ਕਿਸਾਨ ਯੂਨੀਅਨਾਂ ਤੋਂ ਪਰਾਲੀ ਸਾੜਨ ਦੀ ਸਮੱਸਿਆ ਸਬੰਧੀ ਤਜਵੀਜ਼ਾਂ ਦੀ ਕੀਤੀ ਮੰਗ

Web Admin

Web Admin

5 Dariya News

ਚੰਡੀਗੜ੍ਹ , 18 Feb 2020

Last updated on: Feb 18, 2020, 00:00 IST

ਸੂਬੇ ਵਿੱਚ ਝੋਨਾ ਦੀ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਅਤੇ ਪਰਾਲੀ ਸਾੜਨ ਕਰਕੇ ਪੈਦਾ ਹੋਏ ਗੰਭੀਰ ਮੁੱਦਿਆਂ ਨੂੰ ਸੁਲਝਾਉਣ ਹਿੱਤ ਮੰਗਲਵਾਰ ਨੂੰ ਜਸਟਿਸ ਮਹਿਤਾਬ ਸਿੰਘ ਗਿੱਲ ਦੀ ਅਗਵਾਈ ਵਾਲੀ ਕਮੇਟੀ ਵਲੋਂ ਕਿਸਾਨ ਯੂਨੀਅਨਾਂ ਨਾਲ ਕਿਸਾਨ ਭਵਨ ਵਿਖੇ  ਮੀਟਿੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਪਰਾਲੀ ਸਾੜਨ ਕਰਕੇ ਪੈਦਾ  ਹੋ ਰਹੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਇਸ ਕਮੇਟੀ ਦਾ ਗਠਨ ਮੁੱਖ ਮੰਤਰੀ ਵਲੋਂ ਕੀਤਾ ਗਿਆ ਸੀ।ਇਸ ਮੀਟਿੰਗ ਦੌਰਾਨ ਫਸਲੀ ਰਹਿੰਦ ਖੂੰਹਦ ਨੂੰ ਖਤਮ ਕਰਨ ਅਤੇ ਝੋਨੇ ਦੀ ਪਰਾਲੀ ਦਾ ਵਾਤਾਵਰਣ ਪੱਖੀ ਤਰੀਕੇ  ਨਾਲ ਨਿਪਟਾਰਾ ਕਰਨ ਲਈ ਕਿਸਾਨ ਯੂਨੀਅਨਾਂ ਤੋਂ ਤਜਵੀਜ਼ਾਂ ਲੈਣ ਦਾ ਫੈਸਲਾ ਕੀਤਾ ਗਿਆ। ਕਿਸਾਨ ਯੂਨੀਅਨਾਂ ਵੱਲੋਂ ਉਠਾਏ ਮਸਲਿਆਂ 'ਤੇ  ਸੁਹਿਰਦਤਾ ਨਾਲ ਵਿਚਾਰ ਕਰਨ ਤੋਂ ਬਾਅਦ ਕਮੇਟੀ ਨੇ ਮਸਲਿਆਂ ਦੇ ਹੱਲ ਕਰਨ ਹਿੱਤ ਯੂਨੀਅਨਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਤਾਂ ਜੋ  ਇਸ ਸਮੱਸਿਆ ਨੂੰ ਪੱਕੇ ਤੌਰ 'ਤੇ ਨਜਿੱਠਿਆ ਜਾ ਸਕੇ।ਪਰਾਲੀ ਸਾੜਨ ਦੀ ਸਮੱਸਿਆ ਨੂੰ ਜੜੋਂ ਖ਼ਤਮ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਕੇ.ਐੱਸ. ਪੰਨੂੰ ਨੇ ਦੱਸਿਆ ਕਿ ਝੋਨੇ ਦੇ ਪਿਛਲੇ ਦੋਸੀਜ਼ਨ ਦੌਰਾਨ ਪੰਜਾਬ ਸਰਕਾਰ ਨੇ ਰਾਜ ਦੇ ਕਿਸਾਨਾਂ ਨੂੰ 489 ਕਰੋੜ ਰੁਪਏ  ਦੀ ਸਬਸਿਡੀ ਨਾਲ 51000 ਤੋਂ ਵੱਧ ਐਗਰੋ ਮਸ਼ੀਨਾਂ ਮੁਹੱਈਆ ਕਰਵਾਈਆਂ ਹਨ। ਉਨਾਂ ਕਿਹਾ ਕਿ  “ਕਿਸਾਨਾਂ ਅਤੇ ਕਿਸਾਨ ਯੂਨੀਅਨਾਂ ਦੇ ਸਹਿਯੋਗ ਤੋਂ ਬਿਨਾਂ ਪੰਜਾਬ ਨੂੰ ਪਰਾਲੀ ਸਾੜਨ ਦੀ ਸਮੱਸਿਆ ਤੋਂ ਨਿਜਾਤ ਨਹੀਂ ਦਵਾਈ ਜਾ ਸਕਦੀ।ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਤੋਂ ਇਲਾਵਾ  ਵਧੀਕ ਡਾਇਰੈਕਟਰ ਜਨਰਲ ਪੁਲਿਸ , ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨੁਮਾਇੰਦੇ ਵੀ ਮੀਟਿੰਗ ਵਿੱਚ ਸ਼ਾਮਲ ਹੋਏ।ਮੀਟਿੰਗ ਦੌਰਾਨ ਕਿਰਤੀ ਕਿਸਨ ਯੂਨੀਅਨ ਦੇ ਰਜਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਗਮੋਹਨ ਸਿੰਘ ਉੱਪਲ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੁਖਦੇਵ ਸਿੰਘ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਮੇਹਰ ਸਿੰਘ ਥੇੜੀ ਅਤੇ ਬੀਕੇਯੂ ਲੱਖੋਵਾਲ ਦੇ ਨਛੱਤਰ ਸਿੰਘ ਨੇ ਇਸ ਮੁੱਦੇ 'ਤੇ ਜ਼ੋਰਦਾਰ ਢੰਗ ਨਾਲ ਕਿਸਾਨਾਂ ਦੇ ਵਿਚਾਰ ਰੱਖੇ।    

 

Tags: Kahan Singh Pannu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD