Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਕੰਮ ਦੀ ਰਾਜਨੀਤੀ ਰਾਹੀਂ ਦੇਸ਼ ਦਾ ਨਿਰਮਾਣ ਕਰੇਗੀ ਆਮ ਆਦਮੀ ਪਾਰਟੀ -ਭਗਵੰਤ ਮਾਨ

ਦੇਸ਼ ਅਤੇ ਲੋਕਾਂ ਲਈ ਵਰਦਾਨ ਬਣੇ ਕੇਜਰੀਵਾਲ ਮਾਡਲ ਨੂੰ ਪੰਜਾਬ 'ਚ ਹਰ ਘਰ ਤੱਕ ਪਹੁੰਚਾਏਗੀ 'ਆਪ'

Web Admin

Web Admin

5 Dariya News

ਚੰਡੀਗੜ੍ਹ , 19 Feb 2020

ਦਿੱਲੀ ਵਿਧਾਨ ਸਭਾ ਚੋਣ ਵਿੱਚ ਇਤਿਹਾਸਿਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਹੁਣ ਦੇਸ਼ ਨਿਰਮਾਣ ਮੁਹਿੰਮ ਦੇ ਤਹਿਤ ਕੰਮ ਦੀ ਰਾਜਨੀਤੀ ਨੂੰ ਦੇਸ਼ ਦੇ ਹਰ ਘਰ ਤੱਕ ਲੈ ਕੇ ਜਾਵੇਗੀ । ਪੰਜਾਬ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ 19 ਫਰਵਰੀ ਨੂੰ ਰਸਮੀ ਤੌਰ 'ਤੇ ਕੀਤੀ, ਜੋ 23 ਮਾਰਚ ਤੱਕ ਚੱਲੇਗੀ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਪਾਰਟੀ ਦੀ ਮੁੱਖ ਬੁਲਾਰਾ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਸਿਆਸੀ ਰਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਸਟੇਟ ਮੀਡੀਆ ਹੈਡ ਮਨਜੀਤ ਸਿੰਘ ਸਿੱਧੂ ਅਤੇ ਸੂਬਾ ਸੰਗਠਨ ਸਕੱਤਰ ਗੈਰੀ ਬੜਿੰਗ ਮੌਜੂਦ ਸਨ।ਭਗਵੰਤ ਮਾਨ ਨੇ ਦੱਸਿਆ ਕਿ ਇਸ ਦੇ ਤਹਿਤ ਪਾਰਟੀ ਕੇਜਰੀਵਾਲ ਦੇ ਵਿਕਾਸ ਮਾਡਲ ਨੂੰ ਪੰਜਾਬ ਦੇ ਘਰ-ਘਰ ਪਹੁੰਚਾਏਗੀ, ਨਾਲ ਹੀ ਲੋਕਾਂ ਨੂੰ ਕੰਮ ਦੀ ਰਾਜਨੀਤੀ ਨਾਲ ਜੁੜਨ ਦਾ ਐਲਾਨ ਕੀਤਾ ਜਾਵੇਗਾ। ਜਿਸ ਦੇ ਨਾਲ ਦਿੱਲੀ ਦੀ ਤਰਾਂ ਪੂਰੇ ਪੰਜਾਬ ਵਿੱਚ ਆਮ ਜਨਤਾ ਦੇ ਸਰੋਕਾਰ ਨਾਲ ਜੁੜੇ ਮਸਲਿਆਂ 'ਤੇ ਰਾਜਨੀਤੀ ਹੋ ਸਕੇ। ਇਸ ਮੁਹਿੰਮ ਦੇ ਤਹਿਤ ਲੋਕਾਂ ਦੇ ਸਾਹਮਣੇ ਦਿੱਲੀ ਦੇ ਮਾਡਲ ਅਤੇ ਪੰਜਾਬ ਦੇ ਮਾਡਲ ਦੀ ਤੁਲਨਾ ਨੂੰ ਰੱਖਿਆ ਜਾਵੇਗਾ। ਜਿਸ ਦੇ ਨਾਲ ਉਨ੍ਹਾਂ ਨੂੰ ਪਤਾ ਚੱਲ ਸਕੇਗਾ ਕਿ ਦਿੱਲੀ ਵਿੱਚ 'ਕੰਮ ਦੀ ਰਾਜਨੀਤੀ' ਨੇ ਲੋਕਾਂ ਦੇ ਜੀਵਨ ਵਿੱਚ ਕਿਸ ਤਰਾਂ ਦਾ ਵਿਕਾਸਮੁਖੀ, ਕਲਿਆਣਕਾਰੀ ਅਤੇ ਉਸਾਰੂ ਬਦਲਾਅ ਕੀਤਾ ਹੈ।ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 11 ਫਰਵਰੀ ਨੂੰ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਦੀ ਜ਼ਬਰਦਸਤ ਵਾਪਸੀ  ਤੋਂ ਬਾਅਦ ਇਸ ਰਾਸ਼ਟਰ ਨਿਰਮਾਣ ਮੁਹਿੰਮ ਨੂੰ ਰਾਸ਼ਟਰੀ ਪੱਧਰ ਉੱਤੇ ਲਾਂਚ ਕੀਤਾ ਸੀ। ਜਿਸ ਦੇ ਤਹਿਤ ਮੋਬਾਈਲ ਨੰਬਰ 9871010101 ਜਾਰੀ ਕੀਤਾ ਗਿਆ।  ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਕੀਤੇ ਗਏ ਕੰਮ ਦੀ ਰਾਜਨੀਤੀ ਦੀ ਲੋਕਾਂ ਨੇ ਖ਼ੂਬ ਪ੍ਰਸ਼ੰਸਾ ਕੀਤਾ। 

ਇਸ ਦੇ ਪਿੱਛੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਕੂਲ,  ਹਸਪਤਾਲ, ਪਾਣੀ, ਬਿਜਲੀ, ਮਹਿਲਾ ਸੁਰੱਖਿਆ ਅਤੇ ਵਿਅਕਤੀ ਸਰੋਕਾਰ ਨਾਲ ਜੁੜੇ ਮਸਲਿਆਂ ਸਮੇਤ ਸਾਰੇ ਖੇਤਰਾਂ ਵਿੱਚ ਕੀਤਾ ਗਿਆ ਬਦਲਾਅ ਵੱਡੀ ਵਜਾ ਰਹੀ। ਅੱਜ ਦੇਸ਼ ਦੇ ਕਈ ਰਾਜਾਂ ਵਿੱਚ ਦਿੱਲੀ ਸਰਕਾਰ ਦੇ ਵਿਕਾਸ ਮਾਡਲ ਨੂੰ ਅਪਣਾਇਆ ਜਾ ਰਿਹਾ ਹੈ। ਕਈ ਰਾਜਾਂ ਵਿੱਚ ਦਿੱਲੀ ਦਾ ਸਿੱਖਿਆ ਮਾਡਲ ਅਤੇ ਮੁਹੱਲਾ ਕਲੀਨਿਕ ਅਪਣਾਇਆ ਜਾ ਰਿਹਾ ਹੈ। ਕੁੱਝ ਸੂਬੇ ਦਿੱਲੀ ਦੀ ਤਰਾਂ ਮੁਫ਼ਤ ਬਿਜਲੀ ਦੇਣ ਲੱਗੇ ਹੋਏ ਹਨ। ਇਸ ਦਾ ਅਸਰ ਦੇਸ਼ ਭਰ ਦੀ ਜਨਤਾ ਉੱਤੇ ਵੀ ਪਿਆ ਹੈ। ਉਹ ਵੀ ਹੁਣ ਜਾਤੀ-ਧਰਮ ਦੀ ਰਾਜਨੀਤੀ ਤੋਂ ਪਰੇਸ਼ਾਨ ਹੋ ਚੁੱਕੇ ਹਨ ਅਤੇ ਉਹ ਵੀ ਹੁਣ ਕੰਮ ਦੀ ਰਾਜਨੀਤੀ ਚਾਹੁੰਦੇ ਹਨ। ਉਹ ਦਿੱਲੀ ਦੇ ਵਿਕਾਸ ਮਾਡਲ ਨੂੰ ਜਾਣਨਾ ਚਾਹੁੰਦੇ ਹਨ। ਇਸ ਦਾ ਨਤੀਜਾ ਹੈ ਕਿ ਆਮ ਆਦਮੀ ਪਾਰਟੀ ਦੇ ਦੇਸ਼ ਨਿਰਮਾਣ ਮੁਹਿੰਮ ਨਾਲ ਲੋਕ ਤੇਜ਼ੀ ਨਾਲ ਜੁੜ ਰਹੇ ਹਨ।ਭਗਵੰਤ ਮਾਨ ਅਤੇ ਬਾਕੀ ਆਗੂਆਂ ਨੇ ਕਿਹਾ ਕਿ ਦਿੱਲੀ ਵਿਚ ਜੋ ਆਮ ਆਦਮੀ ਪਾਰਟੀ ਨੇ ਚੋਣ ਜਿੱਤਿਆ ਹੈ ਅਤੇ ਜੋ ਅਰਵਿੰਦ ਕੇਜਰੀਵਾਲ ਦੀ ਸਰਕਾਰ ਬਣੀ ਹੈ, ਇਸ ਦਾ ਸੁਨੇਹਾ ਪੂਰੇ ਦੇਸ਼ ਅੰਦਰ ਗਿਆ ਹੈ। ਇਸ ਸਮੇਂ ਕੰਮ ਦੀ ਰਾਜਨੀਤੀ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਹੈ। ਇਸ ਦੇ ਤਹਿਤ ਆਮ ਆਦਮੀ ਪਾਰਟੀ ਦੀ ਪੰਜਾਬ ਯੂਨਿਟ ਅੱਜ ਤੋਂ ਘਰ-ਘਰ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੇਜਰੀਵਾਲ ਦੇ ਵਿਕਾਸ ਮਾਡਲ ਨੂੰ ਦੱਸੇਗੀ ਅਤੇ ਨਾਲ ਹੀ ਕੰਮ ਦੀ ਰਾਜਨੀਤੀ ਨਾਲ ਜੁੜਨ ਲਈ ਮਿਸਡ ਕਾਲ ਕਰਨ ਦੀ ਅਪੀਲ ਕਰੇਗੀ। ਸਿ ਮੌਕੇ ਪਾਰਟੀ ਨੇ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ ਜਿਸ 'ਤੇ 9871010101 ਮੋਬਾਈਲ ਨੰਬਰ ਹੈ।  ਹਰ ਵਿਧਾਨ ਸਭਾ ਵਿੱਚ ਹਜ਼ਾਰਾਂ ਅਜਿਹੇ ਪੋਸਟਰ ਲੱਗਣਗੇ, ਤਾਂ ਕਿ ਇਹ ਮੋਬਾਈਲ ਨੰਬਰ ਹੇਠਾਂ ਪੱਧਰ ਦੇ ਲੋਕਾਂ ਨੂੰ ਮਿਲ ਸਕੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਪੰਜਾਬ ਯੂਨਿਟ ਚਾਰ-ਪੰਜ ਪ੍ਰਮੁੱਖ ਸ਼ਹਿਰਾਂ ਵਿੱਚ ਦੇਸ਼ ਨਿਰਮਾਣ ਮੁਹਿੰਮ ਦੇ ਸੰਬੰਧ ਵਿੱਚ ਮੀਡੀਆ ਨਾਲ ਗੱਲਬਾਤ ਰਾਹੀਂ ਲੋਕਾਂ ਜਾਣਕਾਰੀ ਦੇਵੇਗੀ।

ਬਜਟ ਵਿੱਚ ਸਿੱਖਿਆ ਦੀ ਹਿੱਸੇਦਾਰੀ- 26 ਫ਼ੀਸਦੀ

ਸਰਕਾਰੀ ਸਕੂਲ ਵਿੱਚ 12ਵੀਂ ਦਾ ਕੁੱਲ ਫ਼ੀਸਦੀ- 96

ਬਜਟ ਵਿੱਚ ਸਿਹਤ ਖੇਤਰ ਦੀ ਹਿੱਸੇਦਾਰੀ- 14 ਫ਼ੀਸਦੀ

ਡਾਕਟਰ ਫ਼ੀਸ, 200 ਟੈੱਸਟ ਅਤੇ 1100 ਤੋਂ ਜ਼ਿਆਦਾ ਦਾ ਸਰਜਰੀ ਅਤੇ ਟੈਸਟ-ਮੁਫਤ

20 ਹਜ਼ਾਰ ਲੀਟਰ ਤੱਕ ਪਾਣੀ - ਮੁਫਤ

200 ਯੂਨਿਟ ਬਿਜਲੀ - ਮੁਫਤ

ਬਿਜਲੀ ਸਪਲਾਈ - 24 ਘੰਟੇ

ਬਸ ਵਿੱਚ ਮਹਿਲਾ ਸਫ਼ਰ - ਮੁਫਤ

ਸਰਕਾਰੀ ਸੇਵਾਵਾਂ ਦੀ ਡੋਰ ਸਟੇਪ ਡਿਲਿਵਰੀ- 16 ਵਿਭਾਗ ਦੀ 100 ਸੇਵਾਵਾਂ

 

Tags: Bhagwant Mann , Harpal Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD