Thursday, 16 May 2024

 

 

ਖ਼ਾਸ ਖਬਰਾਂ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ

 

'ਆਪ' ਨੇ ਦਿੱਤਾ ਕਾਂਗਰਸ ਤੇ ਬਾਦਲਾਂ ਨੂੰ ਝਟਕਾ

ਸਾਬਕਾ ਕਾਂਗਰਸੀ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆ, ਸੰਤੋਸ਼ ਕਟਾਰੀਆ, ਯੂਥ ਕਾਂਗਰਸੀ ਨੇਤਾ ਗੋਲਡੀ ਕੰਬੋਜ, ਯੂਥ ਅਕਾਲੀ ਆਗੂ ਗੁਰਪ੍ਰੀਤ ਬਣਾਵਾਲੀ ਤੇ ਲਖਵੀਰ ਸਿੰਘ ਰਾਏ 'ਆਪ' 'ਚ ਹੋਏ ਸ਼ਾਮਲ

Web Admin

Web Admin

5 Dariya News

ਚੰਡੀਗੜ੍ਹ , 19 Feb 2020

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁੱਧਵਾਰ ਨੂੰ ਸੱਤਾਧਾਰੀ ਕਾਂਗਰਸ ਅਤੇ ਅਕਾਲੀ ਦਲ (ਬਾਦਲ) ਅਤੇ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਨੂੰ ਤਕੜਾ ਝਟਕਾ ਦਿੰਦੇ ਹੋਏ 5 ਵੱਡੇ ਆਗੂਆਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕਰ ਲਿਆ ਹੈ।ਚੰਡੀਗੜ੍ਹ 'ਚ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਪਾਰਟੀ ਦੀ ਮੁੱਖ ਬੁਲਾਰਾ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਸੂਬਾ ਸੰਗਠਨ ਇੰਚਾਰਜ ਗੈਰੀ ਬੜਿੰਗ, ਸਿਆਸੀ ਰਿਵਿਊ ਕਮੇਟੀ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬਲਾਚੌਰ ਤੋਂ 2 ਵਾਰ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਰਾਮ ਕ੍ਰਿਸ਼ਨ ਕਟਾਰੀਆ, ਨਵਾਂ ਸ਼ਹਿਰ ਦੀ ਜ਼ਿਲ੍ਹਾ ਪਰਿਸ਼ਦ ਦੀ ਸਾਬਕਾ ਚੇਅਰਮੈਨ ਸੰਤੋਸ਼ ਕੁਮਾਰੀ, ਜੋ ਕਟਾਰੀਆ ਪਰਿਵਾਰ ਦੀ ਨੂੰਹ ਅਤੇ 2007 'ਚ ਕਾਂਗਰਸ ਵੱਲੋਂ ਪਾਰਟੀ ਦੀ ਬਲਾਚੌਰ ਤੋਂ ਉਮੀਦਵਾਰ ਵੀ ਸੀ, ਨੂੰ ਪਾਰਟੀ 'ਚ ਰਸਮੀ ਤੌਰ 'ਤੇ ਸ਼ਾਮਲ ਕੀਤਾ।ਇਸੇ ਤਰਾਂ ਯੂਥ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਜੰਮੂ ਕਸ਼ਮੀਰ ਯੂਥ ਕਾਂਗਰਸ ਦੇ ਇੰਚਾਰਜ ਸਮੇਤ ਕਾਂਗਰਸ 'ਚ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰਨ ਵਾਲੇ ਜਗਦੀਪ ਕੰਬੋਜ ਗੋਲਡੀ ਵੀ 'ਆਪ' 'ਚ ਸ਼ਾਮਲ ਹੋ ਗਏ ਹਨ। ਗੋਲਡੀ ਕੰਬੋਜ ਨੇ 2019 'ਚ ਜਲਾਲਾਬਾਦ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਜ਼ਿਮਨੀ ਚੋਣ ਵੀ ਲੜੀ ਸੀ।ਇਨ੍ਹਾਂ ਦੇ ਨਾਲ ਹੀ ਬਾਦਲ ਪਰਿਵਾਰ ਦੇ ਬੇਹੱਦ ਕਰੀਬੀ ਅਤੇ ਯੂਥ ਅਕਾਲੀ ਦਲ ਮਾਨਸਾ ਦੇ 2002 ਤੋਂ 2016 ਤੱਕ ਜ਼ਿਲ੍ਹਾ ਪ੍ਰਧਾਨ ਰਹੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਬਣਾਵਾਲੀ ਵੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਗੁਰਪ੍ਰੀਤ ਸਿੰਘ ਬਣਾਵਾਲੀ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸਾਬਕਾ ਨਿਰਦੇਸ਼ਕ ਅਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵੀ ਸਨ।ਇਸੇ ਤਰਾਂ ਸੁਖਪਾਲ ਸਿੰਘ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਫਤਹਿਗੜ ਸਾਹਿਬ ਤੋਂ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਰਾਏ ਨੇ ਵੀ 'ਝਾੜੂ' ਚੁੱਕ ਲਿਆ ਹੈ।ਇਸ ਮੌਕੇ ਭਗਵੰਤ ਮਾਨ ਅਤੇ 'ਆਪ' ਲੀਡਰਸ਼ਿਪ ਨੇ ਇਨ੍ਹਾਂ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦੇ ਹੋਏ ਕਿਹਾ ਕਿ ਵਾਰੀ ਬੰਨ੍ਹ ਕੇ ਪੰਜਾਬ ਨੂੰ ਲਗਾਤਾਰ ਲੁੱਟਦੇ ਆ ਰਹੇ ਕੈਪਟਨ-ਬਾਦਲਾਂ ਕੋਲੋਂ ਪੰਜਾਬ ਅਤੇ ਪੰਜਾਬੀਆਂ ਨੂੰ ਨਿਜਾਤ ਦਿਵਾਉਣ ਲਈ ਆਮ ਆਦਮੀ ਪਾਰਟੀ ਨੂੰ ਪੰਜਾਬ ਪ੍ਰਤੀ ਸੁਹਿਰਦ ਅਤੇ ਹਰ ਇਮਾਨਦਾਰ ਬੰਦੇ ਦੀ ਜ਼ਰੂਰਤ ਹੈ। ਇਸ ਮੌਕੇ ਸ਼ਾਮਲ ਹੋਏ ਆਗੂਆਂ ਨੇ ਕਾਂਗਰਸ ਅਤੇ ਬਾਦਲਾਂ 'ਤੇ ਰੱਜ ਕੇ ਭੜਾਸ ਕੱਢੀ। ਇਸ ਮੌਕੇ ਪਾਰਟੀ ਦੇ ਵਪਾਰ ਵਿੰਗ ਦੀ ਪ੍ਰਧਾਨ ਨੀਨਾ ਮਿੱਤਲ, ਬੁਲਾਰੇ ਨਵਦੀਪ ਸਿੰਘ ਸੰਘਾ, ਸੰਦੀਪ ਸਿੰਗਲਾ, ਗੋਬਿੰਦਰ ਮਿੱਤਲ, ਸਤਬੀਰ ਵਾਲੀਆ, ਰੁਪਿੰਦਰ ਸਿੰਘ ਮੁੰਡੀ, ਸਿਮਰਨ ਸਹਿਜਪਾਲ, ਮਨਜੀਤ ਸਿੰਘ ਘੁੰਮਣ, ਸੰਜੀਵ ਕੋਝੜ, ਨੀਲ ਗਰਗ ਅਤੇ ਹੋਰ ਆਗੂ ਮੌਜੂਦ ਸਨ।

 

Tags: Bhagwant Mann , Harpal Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD