Tuesday, 14 May 2024

 

 

ਖ਼ਾਸ ਖਬਰਾਂ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ

 

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ 98ਵੇਂ ਜਨਮ ਦਿਵਸ ਮੌਕੇ ਸਰਬ ਧਰਮ ਪ੍ਰਾਥਨਾ ਸਭਾ

ਪੰਜਾਬ ਵਾਸੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਦਾ ਪ੍ਰਣ ਦੋਹਰਾਇਆ

Web Admin

Web Admin

5 Dariya News

ਚੰਡੀਗੜ੍ਹ , 19 Feb 2020

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸ. ਬੇਅੰਤ ਸਿੰਘ ਦੇ 98ਵੇਂ ਜਨਮ ਦਿਵਸ 'ਤੇ ਅੱਜ ਸਥਾਨਕ ਬੇਅੰਤ ਸਿੰਘ ਮੈਮੋਰੀਅਲ, ਸੈਕਟਰ 42 ਵਿੱਚ ਸਰਬ ਧਰਮ ਪ੍ਰਾਥਨਾ ਸਭਾ ਕਰਵਾਈ ਗਈ। ਇਸ ਸਮਾਗਮ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੇ ਉਨ੍ਹਾਂ ਦੀ ਸਮਾਧ ਉਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਯਾਦ ਕੀਤਾ।ਇਸ ਮੌਕੇ ਉਨ੍ਹਾਂ ਦੇ ਪੋਤਰੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਕਾਇਮ ਰੱਖਣ ਲਈ ਨਸ਼ਿਆਂ, ਅੱਤਵਾਦ, ਵੱਖਵਾਦ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਨੂੰ ਮਜ਼ਬੂਤੀ ਨਾਲ ਅੱਗੇ ਲੈ ਕੇ ਜਾਣ ਦਾ ਪ੍ਰਣ ਦੋਹਰਾਇਆ। ਸਮਾਗਮ ਵਿਚ ਹਾਜ਼ਰ ਸਖਸ਼ੀਅਤਾਂ ਨੇ ਮਰਹੂਮ ਸ. ਬੇਅੰਤ ਸਿੰਘ ਨੂੰ ਯਾਦ ਕਰਦਿਆਂ ਉਨ੍ਹਾਂ ਵੱਲੋਂ ਪੰਜਾਬ 'ਚ ਅਮਨ-ਸ਼ਾਂਤੀ ਬਹਾਲ ਕਰਨ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਖਾੜਕੂਵਾਦ ਦੌਰਾਨ ਨਿਭਾਈ ਭੂਮਿਕਾ ਦਾ ਜ਼ਿਕਰ ਕੀਤਾ।ਹਾਜ਼ਰ ਸਿਆਸੀ ਅਤੇ ਸਮਾਜਿਕ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁਸ਼ਕਲਾਂ ਭਰੇ ਦੌਰ 'ਚ ਜਿਸ ਨਿਡਰ ਤਰੀਕੇ ਨਾਲ ਮਰਹੂਮ ਸ. ਬੇਅੰਤ ਸਿੰਘ ਨੇ ਮੁੱਖ ਮੰਤਰੀ ਵੱਜੋਂ ਆਪਣੀਆਂ ਸੇਵਾਵਾਂ ਦਿੱਤੀਆਂ, ਓਸ ਲਈ ਉਨ੍ਹਾਂ ਨੂੰ ਇਕ ਸਮਰਪਿਤ ਆਗੂ ਵੱਜੋਂ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਵਿਚ ਭਾਈਚਾਰਕ ਸਾਂਝ, ਏਕਤਾ ਅਤੇ ਅਪਣੱਤ ਬਣਾਈ ਰੱਖਣ ਲਈ ਅਣਥੱਕ ਯਤਨ ਕੀਤੇ ਗਏ ਜਿਸ ਸਦਕਾ ਸੂਬਾ ਮੁੜ ਖੁਸ਼ਹਾਲੀ ਅਤੇ ਤਰੱਕੀ ਦੀ ਰਾਹ ਪਿਆ। ਉਨ੍ਹਾਂ ਸੂਬੇ ਦੇ ਲੋਕਾਂ ਖਾਤਰ ਆਪਣੀ ਜਾਨ ਵੀ ਦਾਅ 'ਤੇ ਲਾ ਦਿੱਤੀ। ਉਨ੍ਹਾਂ ਵੱਲੋਂ ਸ਼ੁਰੂ ਕੀਤੀਆਂ ਕੋਸ਼ਿਸ਼ਾਂ ਕਰਕੇ ਪੰਜਾਬ ਉੱਨਤੀ ਦਾ ਨਵਾਂ ਅਧਿਆਏ ਲਿਖ ਸਕਿਆ। ਇਸ ਮੌਕੇ ਲੋਕਾਂ ਨੇ ਪ੍ਰਣ ਲਿਆ ਕਿ ਉਹ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਅਤੇ ਪੰਜਾਬਵਾਸੀਆਂ ਦੀ ਖੁਸ਼ੀ ਤੇ ਉੱਨਤੀ ਲਈ ਸਾਬਕਾ ਮੁੱਖ ਮੰਤਰੀ ਵੱਲੋਂ ਪਾਏ ਪੂਰਨਿਆਂ 'ਤੇ ਡੱਟ ਕੇ ਪਹਿਰਾ ਦਿੰਦੇ ਰਹਿਣਗੇ।ਸਰਬ ਧਰਮ ਪ੍ਰਾਥਨਾ ਵਿਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਨ ਆਸ਼ੂ, ਵਿਧਾਇਕ ਸੁਰਿੰਦਰ ਡਾਵਰ, ਲਖਵੀਰ ਸਿੰਘ, ਗੁਰਪ੍ਰੀਤ ਸਿੰਘ ਜੀ.ਪੀ., ਸੰਜੇ ਤਲਵਾਰ ਅਤੇ ਅੰਗਦ ਸੈਣੀ, ਸਾਬਕਾ ਮੰਤਰੀ ਅਤੇ ਮਰਹੂਮ ਬੇਅੰਤ ਸਿੰਘ ਦੇ ਸਪੁੱਤਰ ਤੇਜਪ੍ਰਕਾਸ਼ ਸਿੰਘ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਮੁੱਖ ਮੰਤਰੀ ਦੇ ਓਐਸਡੀ ਸੰਦੀਪ ਸੰਧੂ, ਮੇਅਰ ਬਲਕਾਰ ਸੰਧੂ, ਮਲਕੀਤ ਸਿੰਘ ਦਾਖਾ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ ਮਰਹੂਮ ਸ. ਬੇਅੰਤ ਸਿੰਘ ਦੇ ਪਰਿਵਾਰ ਮੈਂਬਰ ਅਤੇ ਸਿਆਸੀ ਤੇ ਸਮਾਜਿਕ ਆਗੂ ਹਾਜ਼ਰ 

 

Tags: Gurkirat Singh Kotli , Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD