Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤ ਵਿਚ ਵਿਟਾਮਿਨ ਡੀ ਦੀ ਘਾਟ ਨਾਲ ਵੱਧ ਰਹੀਆਂ ਬੀਮਾਰੀਆਂ ਚਿੰਤਾ ਦਾ ਵਿਸ਼ਾ: ਡਾ. ਦਵਿੰਦਰ ਕੇ. ਅਗਰਵਾਲ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਟਾਮਿਨ ਡੀ ਦੀ ਘਾਟ ਅਤੇ ਦਿਲ ਦੀ ਬਿਮਾਰੀ ਦੇ ਜੋਖਮ ਵਿਸ਼ੇ `ਤੇ ਅਕਾਦਮਿਕ ਲੈਕਚਰ ਦਾ ਆਯੋਜਨ

5 Dariya News

5 Dariya News

5 Dariya News

ਅੰਮ੍ਰਿਤਸਰ , 19 Feb 2020

Last updated on: Feb 19, 2020, 00:00 IST

ਵੈਸਟਰਨ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਕੈਲੀਫੌਰਨੀਆਂ ਅਮਰੀਕਾ ਤੋਂ ਰੀਸਰਚ ਐਂਡ ਬਾਇਓਟੈਕਨਾਲੋਜੀ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਡਾ. ਦਵਿੰਦਰ ਕੇ. ਅਗਰਵਾਲ ਨੇ ਵਿਟਾਮਿਨ ਡੀ ਦੀ ਘਾਟ ਅਤੇ ਦਿਲ ਦੀਆਂ ਬੀਮਾਰੀਆਂ `ਤੇ ਵਿਸ਼ੇਸ ਲੈਕਚਰ ਦਿੰਦਿਆਂ ਕਿਹਾ ਹੈ ਕਿ ਇਸ ਸਮੇਂ ਵਿਟਾਮਿਨ ਦੀ ਘਾਟ ਨਾਲ ਬੀਮਾਰੀਆਂ ਵਿਚ ਲਗਾਤਾਰ ਹੋ ਰਹੇ ਵਾਧੇ ਦਾ ਮੁੱਖ ਕਾਰਨ ਆਮ ਲੋਕਾਂ ਦੇ ਵਿਚ ਵਿਟਾਮਿਨ ਡੀ ਪ੍ਰਤੀ ਜਾਗਰੂਕਤਾ ਦੀ ਘਾਟ ਹੈ। ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਟੀਕਲ ਸਾਇੰਸ ਵਿਭਾਗ ਵੱਲੋਂ `ਵਿਟਾਮਿਨ ਡੀ ਘਾਟ ਅਤੇ ਦਿਲ ਦੀਆਂ ਬੀਮਾਰੀਆਂ` ਵਿਸ਼ੇ `ਤੇ ਕਰਵਾਏ ਅਕਾਦਮਿਕ ਲੈਕਚਰ ਮੌਕੇ ਸੰਬੋਧਨ ਕਰ ਰਹੇ ਸਨ।ਇਹ ਸੈਮੀਨਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਵਿਭਾਗ ਵੱਲੋਂ ਕਰਵਾਇਆ ਗਿਆ ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਮੁਖੀ, ਅਧਿਆਪਕ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਡਾ. ਦਵਿੰਦਰ ਅਗਰਵਾਲ ਦਾ ਯੂਨੀਵਰਸਿਟੀ `ਚ ਪੁੱਜਣ `ਤੇ ਨਿੱਘਾ ਸਵਾਗਤ ਕਰਦਿਆਂ ਫਾਰਮਾਸਿਟੀਕਲ ਸਾਇੰਸ ਵਿਭਾਗ ਦੇ ਮੁਖੀ ਡਾ. ਪ੍ਰੀਤ ਮਹਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਡਾ. ਦਵਿੰਦਰ ਅਗਰਵਾਲ ਨੇ ਮਨੁੱਖੀ ਭੋਜਨ ਵਿਚ ਵਿਟਾਮਿਨ ਡੀ ਦੇ ਵੱਖ ਵੱਖ ਪੱਖਾਂ `ਤੇ ਖੋਜ ਕੀਤੀ ਹੈ ਜਿਸ ਨੂੰ ਵੱਡੇ ਪੱਧਰ `ਤੇ ਮਾਨਤਾ ਵੀ ਮਿਲ ਰਹੀ ਹੈ। ਬਾਇਓਕੈਮਿਸਟਰੀ, ਫਿਜ਼ੀਓਲੋਜੀ, ਮੈਟਾਬੋਲਿਜ਼ਮ ਅਤੇ ਫੋਟਿਓਲੋਜੀ ਦੇ ਖੇਤਰ ਵਿਚ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਨੂੰ ਵਿਸਥਾਰ ਵਿਚ ਦੱਸਦਿਆਂ ਆਸ ਪ੍ਰਗਟਾਈ ਕਿ ਵਿਦਿਆਰਥੀ ਅਤੇ ਖੋਜਾਰਥੀ ਉਨ੍ਹਾਂ ਦੇ ਇਸ ਵਿਸ਼ੇਸ਼ ਭਾਸ਼ਣ ਤੋਂ ਲਾਭ ਉਠਾਉਣਗੇ। ਉਨ੍ਹਾਂ ਨੇ ਦੇਸ਼ ਵਿਚ ਵਿਟਾਮਿਨ ਡੀ ਦੀ ਘਾਟ ਨਾਲ ਵੱਧ ਰਹੀਆਂ ਬੀਮਾਰੀਆਂ ਬਾਰੇ ਦੱਸਦਿਆਂ ਕਿਹਾ ਕਿ ਇਸ ਸਮੇਂ ਆਮ ਅਬਾਦੀ ਵਿਚ ਆਕੜਾਂ 70 ਤੋਂ 100 ਫੀਸਦ ਵਿਚਕਾਰ ਹੈ ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਨੇ ਵਿਟਾਮਿਨ ਡੀ ਦੇ ਸਰੋਤਾਂ ਤੋਂ ਜਿਥੇ ਜਾਣੂ ਕਰਵਾਇਆ ਉਥੇ ਵਿਟਾਮਿਨ ਡੀ ਦੀ ਘਾਟ ਨਾਲ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਦੇਸ਼ ਵਿਚ ਵਿਟਾਮਿਨ ਡੀ ਪ੍ਰਤੀ ਆਮ ਲੋਕਾਂ ਵਿਚ ਜਾਗਰੂਕਤਾ ਵਧਾਉਣ ਦੀ ਲੋੜ ਹੈ।

ਉਨ੍ਹਾਂ ਦੱਸਿਆ ਕਿ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਕਰਵਾਏ ਇਸ ਅਕਾਦਮਿਕ ਲੈਕਚਰ ਦਾ ਮੁੱਖ ਮਕਸਦ ਵੀ ਬੱਚਿਆਂ, ਨੌਜੁਆਨਾਂ, ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਵਿਚ ਵਿਟਾਮਿਨ ਡੀ ਦੀ ਘਾਟ ਸਬੰਧੀ ਪੈਦਾ ਹੋ ਰਹੀਆਂ ਬੀਮਾਰੀਆਂ ਦੀ ਨਿਸ਼ਾਨਦੇਹੀ ਕਰਨਾ ਹੈ ਅਤੇ ਉਸ ਦੇ ਹੱਲ ਲਈ ਹੁਣ ਤਕ ਹੋਈਆਂ ਖੋਜਾਂ ਦੇ ਆਧਾਰ `ਤੇ ਉਪਰਾਲੇ ਕਰਨੇ ਹਨ।ਡਾ. ਦਵਿੰਦਰ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਵਿਟਾਮਿਨ ਡੀ ਦਾ ਸਭ ਤੋਂ ਪ੍ਰਚਲਿਤ ਸਰੋਤ ਸੂਰਜ ਦੀਆਂ ਕਿਰਨਾਂ ਹਨ ਜੋ ਸਰੀਰ ਵਿਚ ਕੈਲਸ਼ੀਅਮ ਨੂੰ ਜਜ਼ਬ ਕਰਨ ਵਿਚ ਮੁੱਖ ਰੋਲ ਅਦਾ ਕਰਦਾ ਹੈ। ਭਾਰਤੀ ਭੂਗੋਲਿਕ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੇ ਵੱਖ ਵੱਖ ਤਰੀਕਿਆਂ ਦੇ ਨਾਲ ਕੁਦਰਤੀ ਸਰੋਤਾਂ ਤੋਂ ਕਿਵੇਂ ਵਿਟਾਮਿਨ ਡੀ ਲਿਆ ਜਾ ਸਕਦਾ ਹੈ, ਨੂੰ ਵਿਸਥਾਰ ਦੇ ਨਾਲ ਸਮਝਾਇਆ।ਉਨ੍ਹਾਂ ਕਿਹਾ ਕਿ ਹੱਡੀਆਂ ਵਿਚ ਕੈਲਸ਼ੀਅਮ ਦੀ ਘਾਟ ਹੋ ਜਾਣ ਕਰਕੇ ਹੱਡੀਆਂ ਸਬੰਧੀ ਬੀਮਾਰੀਆਂ ਵਿਚ ਵਾਧਾ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੱਡੀਆਂ ਦੇ ਕਮਜ਼ੋਰ ਦਾ ਅਸਰ ਸਾਰੇ ਸਰੀਰ `ਤੇ ਪੈਂਦਾ ਹੈ। ਇਸ ਲਈ ਹੋਰ ਵਿਟਾਮਿਨਾਂ ਦੇ ਨਾਲ ਨਾਲ ਵਿਟਾਮਿਨ ਡੀ ਦੀ ਵੀ ਸੰਤੁਲਿਤ ਮਾਤਰਾ ਦੇ ਨਾਲ ਸਰੀਰ ਨੂੰ ਮਜਬੂਤ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਟਾਮਿਨ ਡੀ ਦੇ ਕੁਦਰਤੀ ਸਰੋਤਾਂ ਦੇ ਨਾਲ ਨਾਲ ਸਾਨੂੰ ਹੋਰ ਵੀ ਸਰੋਤਾਂ ਤੋਂ ਵਿਟਾਮਿਨ ਡੀ ਲੈਣਾ ਚਾਹੀਦਾ ਹੈ।ਉਨ੍ਹਾਂ ਨੇ ਵਿਟਾਮਿਨ ਡੀ ਦੀ ਘਾਟ ਦਾ ਮੁੱਖ ਕਾਰਨ ਚਮੜੀ ਤਕ ਸਹੀ ਤਰੀਕੇ ਨਾਲ ਸੂਰਜੀ ਕਿਰਨਾ ਨਾ ਪਹੁੰਚਣ ਨੂੰ ਦੱਸਦਿਆਂ ਕਿਹਾ ਕਿ ਖੁਰਾਕ ਵਿਚ ਹੋਰ ਉਤਪਾਦਾਂ ਦੇ  ਨਾਲ ਨਾਲ ਦੁੱਧ ਮੱਛੀ ਅਤੇ ਆਂਡੇ ਦੀ ਵਰਤੋਂ ਵੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਟਾਮਿਨ ਡੀ ਦੀ ਘਾਟ ਨਾਲ ਸਰੀਰ ਦੀ ਸਥਿਤੀ ਵਿਗੜਨੀ ਸ਼ੁਰੂ ਹੋ ਜਾਵੇ ਤਾਂ ਮਰੀਜ਼ ਨੂੰ ਤੁਰੰਤ ਸੰਭਲਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਇਸ ਸਮੇਂ ਉਨ੍ਹਾਂ ਨੇ ਵਿਟਾਮਿਨ ਡੀ ਦੀ ਬਾਇਓਕੈਮਿਸਟਰੀ, ਫਿਜ਼ੀਓਲੋਜੀ, ਮੈਟਾਬੋਲਿਜ਼ਮ ਅਤੇ ਫੋਟਿਓਲੋਜੀ `ਤੇ ਵਿਸਥਾਰਤ ਚਰਚਾ ਕੀਤੀ ਅਤੇ ਵਿਦਿਆਰਥੀਆਂ ਦੇ ਸੁਆਲਾਂ ਦੇ ਜੁਆਬ ਦਿੱਤੇ। ਸੈਸ਼ਨ ਦੇ ਅਖੀਰ ਵਿਚ ਡਾ. ਬਲਬੀਰ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਕਰਵਾਏ ਗਏ ਇਸ ਅਕਾਦਮਿਕ ਲੈਕਚਰ ਦਾ ਖੋਜਾਰਥੀਆਂ ਤੋਂ ਇਲਾਵਾ ਆਮ ਵਿਦਿਆਰਥੀਆਂ ਨੂੰ ਕਾਫੀ ਲਾਭ ਪੁੱਜੇਗਾ। ਉਨ੍ਹਾਂ ਡਾ. ਦਵਿੰਦਰ ਕੇ. ਅਗਰਵਾਲ ਦੇ ਲੈਕਚਰ ਨੂੰ ਲਾਭਦਾਇਕ ਦਸਦਿਆਂ ਕਿਹਾ ਕਿ ਭਵਿੱਖ ਵਿਚ ਵੀ ਉਨ੍ਹਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਤਾਂ ਜੋ ਵਿਟਾਮਿਨ ਡੀ ਘਾਟ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਿਆ ਜਾ ਸਕੇ।

 

Tags: Guru Nanak Dev University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD