Sunday, 12 May 2024

 

 

ਖ਼ਾਸ ਖਬਰਾਂ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਕਿਸੇ ਵੀ ਯੋਗ ਵਿਅਕਤੀ ਨੂੰ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ : ਸੋਮ ਪ੍ਰਕਾਸ਼

ਕਿਹਾ, ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਜ਼ਿਲ੍ਹੇ 'ਚ ਸੁਚਾਰੂ ਢੰਗ ਨਾਲ ਕੀਤਾ ਜਾਵੇਗਾ ਲਾਗੂ

5 Dariya News

5 Dariya News

5 Dariya News

ਹੁਸ਼ਿਆਰਪੁਰ , 20 Feb 2020

ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਜ਼ਿਲ੍ਹੇ ਦੇ ਕਿਸੇ ਵੀ ਯੋਗ ਵਿਅਕਤੀ ਨੂੰ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦੇ ਰਹੇ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵੀ ਮੌਜੂਦ ਸਨ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਜਲਦੀ ਨੇਪਰੇ ਚਾੜ੍ਹੇ ਜਾਣ ਅਤੇ ਜਿਹੜੇ ਕਾਰਜ ਅਜੇ ਸ਼ੁਰੂ ਨਹੀਂ ਹੋਏ, ਉਨ੍ਹਾਂ ਦੀ ਵੀ ਜਲਦੀ ਸ਼ੁਰੂਆਤ ਕੀਤੀ ਜਾਵੇ, ਤਾਂ ਜੋ ਜ਼ਿਲ੍ਹੇ ਦੀ ਨੁਹਾਰ ਬਦਲੀ ਜਾ ਸਕੇ।ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਯੋਗ ਵਿਅਕਤੀ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ। ਉਨ੍ਹਾਂ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੂਰੀ ਗੰਭੀਰਤਾ ਨਾਲ ਸਰਕਾਰੀ ਯੋਜਨਾਵਾਂ ਹੇਠਲੇ ਪੱਧਰ ਤੱਕ ਪਹੁੰਚਾਈਆਂ ਜਾਣ। ਉਨ੍ਹਾਂ ਐਮ.ਪੀ. ਲੈਡ ਸਕੀਮ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿੱਢੇ ਗਏ ਕੰਮ ਜਲਦੀ ਮੁਕੰਮਲ ਕੀਤੇ ਜਾਣ।ਮੀਟਿੰਗ ਦੌਰਾਨ ਕੇਂਦਰੀ ਰਾਜ ਮੰਤਰੀ ਨੇ ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਐਕਸੀਅਨ ਪਬਲਿਕ ਹੈਲਥ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਘਰ ਨੂੰ ਪਾਣੀ ਦੀ ਸਮੱਸਿਆ ਨਾਲ ਜੂਝਣ ਨਾ ਦਿੱਤਾ ਜਾਵੇ। 

ਉਨ੍ਹਾਂ ਕਿਹਾ ਕਿ ਕੰਢੀ ਖੇਤਰ ਦੇ ਪਿੰਡਾਂ ਵਿੱਚ 100 ਫੀਸਦੀ ਪਾਣੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਸੜਕ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਮਗਨਰੇਗਾ, ਅਮਰੂਤ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਸ਼ਿਆਮਾ ਪ੍ਰਸਾਦ ਮੁਖਰਜੀ ਸਕੀਮ, ਰਾਸ਼ਟਰੀ ਸਿਹਤ ਮਿਸ਼ਨ, ਪ੍ਰਧਾਨ ਮੰਤਰੀ ਉਜਵਲ ਯੋਜਨਾ, ਦੀਨ ਦਿਆਲ ਉਪਾਧਿਆਏ ਗਰਾਮ ਜੋਤੀ ਯੋਜਨਾ ਅਤੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਦਾ ਵੀ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਯੋਜਨਾਵਾਂ ਅਧੀਨ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਜਲਦੀ ਮੁਕੰਮਲ ਕਰਵਾਏ ਜਾਣਗੇ। ਇਸ ਤੋਂ ਇਲਾਵਾ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਨੂੰ ਜ਼ਿਲ੍ਹੇ ਵਿੱਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਇਨ੍ਹਾਂ ਯੋਜਨਾਵਾਂ ਦਾ ਸਬੰਧਤ ਵਿਭਾਗਾਂ ਤੋਂ ਲਗਾਤਾਰ ਰਿਵਿਊ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਲੋਕ ਭਲਾਈ ਸਕੀਮਾਂ ਤੋਂ ਕੋਈ ਵੀ ਯੋਗ ਵਿਅਕਤੀ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਵਿੱਢੇ ਗਏ ਵਿਕਾਸ ਕਾਰਜ ਮਿਥੇ ਸਮੇਂ ਅੰਦਰ ਪੂਰੇ ਕਰਨ ਲਈ ਵੀ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਲਵੀਰ ਰਾਜ ਸਿੰਘ, ਐਸ.ਪੀ. ਮਨਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

 

Tags: Som Parkash

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD