Thursday, 16 May 2024

 

 

ਖ਼ਾਸ ਖਬਰਾਂ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਪਰਨੀਤ ਕੌਰ ਤੇ ਭਰਤ ਇੰਦਰ ਸਿੰਘ ਚਹਿਲ ਪ੍ਰਾਚੀਨ ਸ਼ਿਵ ਮੰਦਿਰ 'ਚ ਹੋਏ ਨਤਮਸਤਕ

ਮਹਾਂ ਸ਼ਿਵਰਾਤਰੀ ਦੀ ਪੂਜਾ 'ਚ ਹਿੱਸਾ ਲਿਆ, ਸਮਾਜ ਦੇ ਭਲੇ ਦੀ ਕੀਤੀ ਕਾਮਨਾ

5 Dariya News

5 Dariya News

5 Dariya News

ਪਟਿਆਲਾ , 21 Feb 2020

ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਹਿਲ ਨੇ ਅੱਜ ਇੱਥੇ ਸ਼ੇਰਾਂ ਵਾਲਾ ਗੇਟ ਬਾਜ਼ਾਰ 'ਚ ਸਥਿਤ ਪ੍ਰਾਚੀਨ ਸ਼ਿਵ ਮੰਦਿਰ ਅਤੇ ਧਰਮਸ਼ਾਲਾ ਵਿਖੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ 'ਤੇ ਕਰਵਾਏ ਗਏ ਸਮਾਗਮ 'ਚ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਅਤੇ ਸ. ਚਹਿਲ ਨੇ ਸ਼ਿਵ ਜੀ ਦੀ ਪੂਜਾ ਅਰਚਨਾ 'ਚ ਹਿੱਸਾ ਲਿਆ ਅਤੇ ਸਮਾਜ ਦੇ ਭਲੇ ਦੀ ਕਾਮਨਾ ਕੀਤੀ। ਪ੍ਰਾਚੀਨ ਸ਼ਿਵ ਮੰਦਿਰ ਤੇ ਧਰਮਸ਼ਾਲਾ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਸ੍ਰੀ ਨਰਿੰਦਰ ਲਾਲੀ ਅਤੇ ਹੋਰ ਮੈਂਬਰਾਂ ਨੇ ਸ੍ਰੀਮਤੀ ਪਰਨੀਤ ਕੌਰ ਅਤੇ ਸ. ਚਹਿਲ ਨੂੰ ਸਨਮਾਨਤ ਵੀ ਕੀਤਾ।ਇਸ ਮੌਕੇ ਕੇਂਦਰੀ ਮੰਤਰੀ ਪਰਨੀਤ ਕੌਰ ਨੇ ਕਿਹਾ ਕਿ ਪਾਵਨ ਸ਼ਿਵਰਾਤਰੀ ਦਾ ਤਿਉਹਾਰ ਸਾਨੂੰ ਆਪਸੀ ਭਾਈਚਾਰਾ ਅਤੇ ਏਕਤਾ ਦਾ ਸੰਦੇਸ਼ ਦਿੰਦਾ ਹੈ। ਲੋਕ ਸਭਾ ਮੈਂਬਰ ਕਿਹਾ ਕਿ ਭਗਵਾਨ ਭੋਲੇਨਾਥ ਦੀਆਂ ਸਿੱਖਿਆਵਾਂ 'ਤੇ ਅਮਲ ਕਰਦਿਆਂ ਸਾਨੂੰ ਬੁਰਾਈ ਨਾਲ ਲੜਦੇ ਹੋਏ ਸ਼੍ਰੇਣੀ ਵੰਡ ਤੋਂ ਉਪਰ ਉਠਕੇ ਮਾਨਵਤਾ ਨਾਲ ਪਿਆਰ ਕਰਨਾ ਚਾਹੀਦਾ ਹੈ।ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਹਿਲ ਨੇ ਕਿਹਾ ਕਿ ਸਭ ਲੋਕ ਆਪਸ 'ਚ ਇਕੱਠੇ ਹੋ ਕੇ ਪਾਵਨ ਸ਼ਿਵਰਾਤਰੀ ਦਾ ਤਿਉਹਾਰ ਮਨਾਉਂਦੇ ਹਨ ਜੋ ਕਿ ਅਮਨ ਸ਼ਾਤੀ ਅਤੇ ਇਕਜੁੱਟਤਾ ਦਾ ਸੰਦੇਸ਼ ਦਿੰਦਾ ਹੈ ਇਸ ਲਈ ਸਾਨੂੰ ਭਗਵਾਨ ਸ਼ਿਵ ਦੀਆਂ ਸਿੱਖਿਆਂਵਾਂ ਅਨੁਸਾਰ ਜੀਵਨ ਜਿਉਣਾਂ ਚਾਹੀਦਾ ਹੈ। ਸਮਾਗਮ ਦੌਰਾਨ ਭਜਨ ਗਾਇਕ ਸ੍ਰੀ ਵਿਨੈ ਕੁਮਾਰ ਲੱਕੀ ਨੇ ਭਜਨ ਗਾਕੇ ਸ਼ਿਵ ਭਗਤਾਂ ਨੂੰ ਨਿਹਾਲ ਕੀਤਾ ਅਤੇ ਭੰਡਾਰਾ ਅਤੁਟ ਵਰਤਾਇਆ ਗਿਆ।ਇਸ ਮੌਕੇ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਸੂਚਨਾ ਕਮਿਸ਼ਨਰ ਸ੍ਰੀ ਸੰਜੀਵ ਗਰਗ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰੀ ਕੇ.ਕੇ. ਸ਼ਰਮਾ, ਪਨਸਪ ਦੇ ਸੀਨੀਅਰ ਵਾਇਸ ਚੇਅਰਮੈਨ ਸ੍ਰੀ ਕ੍ਰਿਸ਼ਨ ਚੰਦ ਬੁੱਧੂ, ਸ੍ਰੀ ਕੇ.ਕੇ. ਸਹਿਗਲ, ਸ੍ਰੀ ਮੁਨੀਸ਼ ਜਲੋਟਾ, ਸ੍ਰੀ ਅਨਿਲ ਮੰਗਲਾ, ਸ੍ਰੀ ਹਰਵਿੰਦਰ ਸਿੰਘ ਨਿੱਪੀ, ਐਡਵੋਕੇਟ ਐਚ.ਪੀ.ਐਸ. ਵਰਮਾ, ਅਦਾਕਾਰਾ ਸੁਨੀਤਾ ਧੀਰ, ਹੌਬੀ ਧਾਲੀਵਾਲ, ਕਮੇਟੀ ਮੈਂਬਰਾਂ ਸੁਰਿੰਦਰ ਕੰਬੋਜ, ਅਮਿਤ ਕੰਬੋਜ, ਅਸ਼ਵਨੀ ਕੁਮਾਰ, ਅਨਿਲ ਕੁਮਾਰ, ਨਰੇਸ਼ ਕੁਮਾਰ, ਅਜਨੀਸ਼ ਕੁਮਾਰ ਤੇ ਹੋਰ ਵੱਡੀ ਗਿਣਤੀ ਸ਼ਰਧਾਲੂ ਅਤੇ ਸ਼ਹਿਰ ਦੇ ਪਤਵੰਤੇ ਮੌਜੂਦ ਸਨ।

 

Tags: Parneet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD