Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਲੁਧਿਆਣਾ ਸ਼ਹਿਰ ਵਾਸੀਆਂ ਦੀਆਂ ਭਲਾਈ ਲਈ ਵਚਨਬੱਧ ਹਾਂ-ਭਾਰਤ ਭੂਸ਼ਣ ਆਸ਼ੂ

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਨੂੰ ਸ਼ਹਿਰ ਦੀਆਂ ਸਾਰੀਆਂ ਟ੍ਰੈਫਿਕ ਲਾਈਟਾਂ ਹਫ਼ਤੇ ਵਿੱਚ ਚਾਲੂ ਕਰਨ ਦੀ ਹਦਾਇਤ

5 Dariya News

5 Dariya News

5 Dariya News

ਲੁਧਿਆਣਾ , 22 Feb 2020

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਲੁਧਿਆਣਾ ਪੁਲਿਸ ਅਤੇ ਨਗਰ ਨਿਗਮ ਨੂੰ ਹਦਾਇਤ ਕੀਤੀ ਹੈ ਕਿ ਸ਼ਹਿਰ ਦੇ ਸਾਰੇ ਚੌਰਾਹਿਆਂ ਦੀਆਂ ਸਾਰੀਆਂ ਟ੍ਰੈਫਿਕ ਲਾਈਟਾਂ ਇਕ ਹਫਤੇ ਦੇ ਅੰਦਰ ਚਾਲੂ ਹੋ ਜਾਣ।ਉਨ੍ਹਾਂ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਸੜਕਾਂ 'ਤੇ ਕੋਈ ਗੈਰਕਾਨੂੰਨੀ ਆਟੋ ਰਿਕਸ਼ਾ ਚਾਲੂ ਨਾ ਹੋਵੇ ਅਤੇ ਕਿਸੇ ਵੀ ਉਲੰਘਣਾ ਕਰਨ ਵਾਲੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।ਇਸ ਸਬੰਧੀ ਅੱਜ ਇਕ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕੀਤੀ ਅਤੇ ਸੰਸਦ ਮੈਂਬਰ ਸ੍ਰੀ ਰਵਨੀਤ ਸਿੰਘ ਬਿੱਟੂ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਲੁਧਿਆਣਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਸੁਬਰਾਮਨੀਅਮ, ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੰਵਲ ਪ੍ਰੀਤ ਕੌਰ ਬਰਾੜ, ਡੀ.ਸੀ.ਪੀ. ਸ੍ਰੀ ਅਸ਼ਵਨੀ ਕਪੂਰ ਤੋਂ ਇਲਾਵਾ ਹੋਰ ਵੀ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।ਮੀਟਿੰਗ ਦੌਰਾਨ ਸ੍ਰੀ ਆਸ਼ੂ ਨੇ ਟ੍ਰੈਫਿਕ ਪੁਲਿਸ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਗੈਰ ਕਾਨੂੰਨੀ ਆਟੋ ਰਿਕਸ਼ਾ ਨਾਲ ਸਖਤੀ ਨਾਲ ਨਜਿੱਠਿਆ ਜਾਵੇ ਅਤੇ ਸਿਰਫ ਉਹੀ ਆਟੋ ਰਿਕਸ਼ਾ/ਵਪਾਰਕ ਵਾਹਨਾਂ ਨੂੰ ਸ਼ਹਿਰ ਦੀਆਂ ਸੜਕਾਂ 'ਤੇ ਚੱਲਣ ਦੀ ਆਗਿਆ ਦਿੱਤੀ ਜਾਵੇ, ਜਿਨ੍ਹਾਂ ਕੋਲ ਬਕਾਇਦਾ ਢੁੱਕਵੀਂ ਰਜਿਸਟ੍ਰੇਸ਼ਨ, ਪ੍ਰਦੂਸ਼ਣ ਚੈੱਕ ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ ਹੋਣ।ਉਨ੍ਹਾਂ ਨੇ ਐਮ ਸੀ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਰੇਹੜੀ/ਫੜ੍ਹੀ ਮਾਲਕਾਂ ਲਈ ਸਹੀ ਵਿਕਰੇਤਾ ਜ਼ੋਨ ਵਿਕਸਤ ਕੀਤੇ ਜਾਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਲੁਧਿਆਣਾ ਪੁਲਿਸ ਅਤੇ ਨਗਰ ਨਿਗਮ ਵੱਲੋਂ ਚਲਾਈ ਗਈ ਨਜਾਇਜ਼ ਕਬਜ਼ਾ ਹਟਾਓ ਮੁਹਿੰਮ ਦਾ ਮੁੱਖ ਉਦੇਸ਼ ਕਿਸੇ ਨੂੰ ਪ੍ਰੇਸ਼ਾਨ ਕਰਨਾ ਨਹੀਂ ਸੀ ਬਲਕਿ ਇਹ ਯਕੀਨੀ ਬਣਾਉਣਾ ਸੀ ਕਿ ਟ੍ਰੈਫਿਕ ਦੇ ਪ੍ਰਵਾਹ ਨੂੰ ਘੱਟ ਕੀਤਾ ਜਾਵੇ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਲੁਧਿਆਣਾ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਲੁਧਿਆਣਾ ਨੂੰ ਨਿਵਾਸੀਆਂ ਲਈ ਟ੍ਰੈਫਿਕ ਪ੍ਰਬੰਧਨ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਸਨ।ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਟ੍ਰੈਫਿਕ ਜਾਮ ਦੀਆਂ ਕਈ ਸ਼ਿਕਾਇਤਾਂ ਮਿਲ ਰਹੀਆਂ ਹਨ। ਇਸ ਲਈ ਦੋਵਾਂ ਵਿਭਾਗਾਂ ਨੂੰ ਜਲਦੀ ਤੋਂ ਜਲਦੀ ਆਪਣੀ ਟ੍ਰੈਫਿਕ ਪ੍ਰਬੰਧਨ ਯੋਜਨਾ ਤਿਆਰ ਕਰਨੀ ਚਾਹੀਦੀ ਹੈ। ਸ੍ਰੀ ਆਸ਼ੂ ਨੇ ਦੱਸਿਆ ਕਿ ਉਹ ਲੁਧਿਆਣਾ ਨਿਵਾਸੀਆਂ ਦੀ ਭਲਾਈ ਲਈ ਵਚਨਬੱਧ ਹਨ।ਉਨ੍ਹਾਂ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਲੁਧਿਆਣਾ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਫਿਰੋਜ਼ਪੁਰ ਰੋਡ ਵਿਖੇ ਐਲੀਵੇਟਿਡ ਰੋਡ ਪ੍ਰਾਜੈਕਟ ਦਾ ਕੰਮ ਚੱਲ ਰਿਹਾ ਹੈ, ਪੱਖੋਵਾਲ ਰੋਡ ਰੇਲ ਓਵਰ ਬ੍ਰਿਜ ਤੇ ਦੋ ਰੇਲ ਅੰਡਰ ਬ੍ਰਿਜ ਅਤੇ ਰੋਟਰੀ ਕਲੱਬ ਰੋਡ ਦੇ ਸਮਾਰਟ ਰੋਡ ਦੇ ਵਿਕਾਸ ਦੇ ਨਾਲ-ਨਾਲ ਹੋਰ ਵੀ ਕਈ ਕੰਮ ਚੱਲ ਰਹੇ ਹਨ।ਸ੍ਰੀ ਆਸ਼ੂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦੇ ਨਿਰਮਾਣ ਦੌਰਾਨ ਪੰਜਾਬ ਸਰਕਾਰ ਦੀ ਸਹਾਇਤਾ ਕਰਨ, ਕਿਉਂਕਿ ਇਕ ਵਾਰ ਇਹ ਮੁਕੰਮਲ ਹੋਣ 'ਤੇ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਹੁਤ ਹੱਦ ਤੱਕ ਲਾਭ ਪਹੁੰਚਾਉਣਗੇ।ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਉਹ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਰੋਜ਼ਾਨਾ ਅਧਾਰ 'ਤੇ ਨਜ਼ਰ ਰੱਖ ਰਹੇ ਹਨ ਅਤੇ ਇਹ ਸਾਰੇ ਪ੍ਰਾਜੈਕਟ ਨਿਰਧਾਰਤ ਸਮੇਂ ਅਨੁਸਾਰ ਮੁਕੰਮਲ ਕੀਤੇ ਜਾਣਗੇ।

 

Tags: Bharat Bhushan Ashu , Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD