Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਾਪਤੀਆਂ ਅਤੇ ਗਿਆਨ ਦੇ ਸਮੁੰਦਰ ਨਾਲ ਹੁੰਦੈ ਹਾਂ ਪੱਖੀ ਸੋਚ ਦਾ ਜਨਮ-ਜਸਬੀਰ ਸਿੰਘ ਡਿੰਪਾ

ਜੀਵਨ ਵਿਚ ਅੱਗੇ ਵਧਣ ਲਈ ਸਖਤ ਮਿਹਨਤ ਤੇ ਹਾਂ ਪੱਖੀ ਸੋਚ ਜ਼ਰੂਰੀ-ਨਵਤੇਜ ਸਿੰਘ ਚੀਮਾ

5 Dariya News

5 Dariya News

5 Dariya News

ਕਪੂਰਥਲਾ , 22 Feb 2020

Last updated on: Feb 22, 2020, 00:00 IST

ਪ੍ਰਾਪਤੀਆਂ ਅਤੇ ਗਿਆਨ ਦੇ ਸਮੁੰਦਰ ਨਾਲ ਹੀ ਹਾਂ ਪੱਖੀ (ਪੇਜ਼ੇਟਿਵ) ਸੋਚ ਦਾ ਜਨਮ ਹੁੰਦਾ ਹੈ। ਇਹ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਸ. ਜਸਬੀਰ ਸਿੰਘ ਡਿੰਪਾ ਨੇ ਇਥੇ ‘ਪਾਜ਼ੇਟਿਵ ਪੁਆਇੰਟ’ ਦੇ ਸਾਲਾਨਾ ਸਮਾਗਮ ਮੌਕੇ ਆਪਣੇ ਸੰਬੋਧਨ ਵਿਚ ਕੀਤਾ। ਉਨਾਂ ਸੰਸਥਾ ਦੇ ਸਰਪ੍ਰਸਤ ਸ੍ਰੀ ਬੀ. ਐਨ ਗੁਪਤਾ ਅਤੇ ਡਾਇਰੈਕਟਰ ਸ੍ਰੀਮਤੀ ਰੁਚੀ ਗੁਪਤਾ ਨੂੰ ਵਧਾਈ ਦਿੱਤੀ, ਜਿਹੜੇ ਕਿ ਸਕਾਰਾਤਮਕ ਸੋਚ ਰੱਖਦਿਆਂ ਪਿਛਲੇ ਇਕ ਸਾਲ ਤੋਂ ਇਲਾਕੇ ਦੀਆਂ ਲੜਕੀਆਂ ਨੂੰ ਮੁਫ਼ਤ ਬੇਸਿਕ ਕੰਪਿੳਟਰ ਸਿੱਖਿਆ ਪ੍ਰਦਾਨ ਕਰ ਰਹੇ ਹਨ। ਉਨਾਂ ਕਿਹਾ ਕਿ ਹੋਰਨਾਂ ਸੰਸਥਾਨਾਂ ਨੂੰ ਵੀ ਅਜਿਹੀ ਹੀ ਸੋਚ ਨਾਲ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੀਆ ਮੌਕੇ ਮਿਲ ਸਕਣ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਸਰਟੀਫਿਕੇਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਜੀਵਨ ਵਿਚ ਅੱਗੇ ਵਧਣ ਲਈ ਸਖਤ ਮਿਹਨਤ ਕਰਨ ਅਤੇ ਹਾਂ ਪੱਖੀ ਸੋਚ ਰੱਖਣ ਦੀ ਪ੍ਰੇਰਣਾ ਦਿੱਤੀ। ਉਨਾਂ ਸੰਸਥਾ ਵੱਲੋਂ ਪੰਜਾਬ ਵਿਚ ਪਹਿਲੀ ਵਾਰ ਆਈਲੈਟਸ ਦੇ ਸਰਟੀਫਿਕੇਟ ਜਾਰੀ ਕਰਨ ਦੀ ਸਕਾਰਾਤਮਕ ਸੋਚ ਦੀ ਵੀ ਭਰਪੂਰ ਸ਼ਲਾਘਾ ਕੀਤੀ। ਸਥਾਈ ਲੋਕ ਅਦਾਲਤ ਦੇ ਸਾਬਕਾ ਚੇਅਰਮੈਨ ਮੈਡਮ ਮੰਜੂ ਰਾਣਾ ਨੇ ਇਸ ਮੌਕੇ ਕਿਹਾ ਕਿ ਆਪਣੇ ਜੀਵਨ ਵਿਚ ਕਾਨੂੰਨ ਦਾ ਪਾਲਣ ਕਰਨ ਦੀ ਕੇਵਲ ਇਕ ਪਾਜ਼ੇਟਿਵ ਸੋਚ ਲਿਆਉਣ ਨਾਲ ਹੀ ਗੰਦਗੀ, ਪ੍ਰਦੂਸ਼ਣ, ਟ੍ਰੈਫਿਕ ਅਤੇ ਨਾਜਾਇਜ਼ ਕਬਜ਼ਿਆਂ ਆਦਿ ਵਰਗੀਆਂ ਕਈ ਸਮੱਸਿਆਵਾਂ ਆਪਣੇ ਆਪ ਹੱਲ ਹੋ ਜਾਂਦੀਆਂ ਹਨ। ਪ੍ਰਸਿੱਧ ਗਾਇਕ ਕੁਲਬੀਰ ਸਿੰਘ ਨੇ ਵੀ ਇਸ ਮੌਕੇ ਆਪਣੀ ਸੁਰੀਲੀ ਆਵਾਜ਼ ਦਾ ਜਾਦੂ ਬਿਖੇਰਦਿਆਂ ਵਿਦਿਆਰਥੀਆਂ ਨੂੰ ਕਿਸੇ ਵੀ ਹਾਲਾਤ ਵਿਚ ਹਮੇਸ਼ਾ ਹਾਂ ਪੱਖੀ ਸੋਚ ਰੱਖਣ ਲਈ ਕਿਹਾ। ਲੀਗਲ ਹਿੳਮਨ ਰਾਈਟਸ ਇੰਟਰਨੈਸ਼ਨਲ ਦੇ ਡਾਇਰੈਕਟਰ ਸ੍ਰੀ ਵਿਕਰਾਂਤ ਰਾਣਾ ਨੇ ਵਿਦਿਆਰਥੀਆਂ ਨੂੰ ਆਪਣੇ ਅੰਦਰ ਝਾਤੀ ਮਾਰਨ ਦੀ ਸਲਾਹ ਦਿੱਤੀ ਅਤੇ ਆਪਣੀ ਅੰਤਰ ਆਤਮਾ ਦੀ ਆਵਾਜ਼ ਸੁਣ ਕੇ ਆਪਣਾ ਰਸਤਾ ਚੁਣਨ ਲਈ ਕਿਹਾ। ਉਨਾਂ ਕਿਹਾ ਕਿ ਜੀਵਨ ਵਿਚ ਕੇਵਲ ਵਿਦੇਸ਼ ਜਾਣਾ ਹੀ ਇਕ ਬਦਲ ਨਹੀਂ ਹੈ, ਇਸ ਤੋਂ ਇਲਾਵਾ ਵੀ ਜੀਵਨ ਵਿਚ ਅੱਗੇ ਵਧਣ ਦੇ ਬਹੁਤ ਸਾਰੇ ਰਸਤੇ ਹਨ। ਸੰਸਥਾ ਦੇ ਸਰਪ੍ਰਸਤ ਸ੍ਰੀ ਬੀ. ਐਨ ਗੁਪਤਾ ਅਤੇ ਡਾਇਰੈਕਟਰ ਸ੍ਰੀਮਤੀ ਰੁਚੀ ਗੁਪਤਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਐਡਵੋਕੇਟ ਐਮ. ਆਰ ਕਾਲੀਆ, ਐਡਵੋਕੇਟ ਅਨੁਜ ਆਨੰਦ, ਪਿ੍ਰੰਸੀਪਲ ਪ੍ਰਦੀਪ ਸ਼ਰਮਾ, ਸ੍ਰੀ ਰਾਜ ਜੋਸ਼ੀ (ਜਰਮਨੀ), ਸ੍ਰੀ ਨਰੇਸ਼ ਕਾਲੀਆ, ਸ੍ਰੀ ਸਤਬੀਰ ਸਿੰਘ ਚੰਦੀ, ਸ੍ਰੀ ਕਮਲਦੀਪ ਸਿੰਘ, ਸ੍ਰੀ ਰੂਪ ਲਾਲ, ਮੈਡਮ ਤਪੱਸਿਆ, ਮੈਡਮ ਤਨੂੰ, ਐਡਵੋਕੇਟ ਸ੍ਰੀ ਸੁਕੇਤ ਗੁਪਤਾ, ਮੈਡਮ ਨਿਧੀ ਪਾਹਵਾ, ਸ੍ਰੀ ਲਖਵਿੰਦਰ ਸਿੰਘ ਅਤੇ ਮੈਡਮ ਸ਼ਿਖਾ ਗਰਗ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।

 

Tags: Jasbir Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD