Monday, 20 May 2024

 

 

ਖ਼ਾਸ ਖਬਰਾਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ

 

ਵਾਜਰਾ ਏਅਰ ਡਿਫੈਂਸ ਬ੍ਰਿਗੇਡ ਵੱਲੋਂ ਵੀਰ ਨਾਰੀਆਂ ਅਤੇ ਵਿਧਵਾਵਾਂ ਦਾ ਸਨਮਾਨ

5 Dariya News

5 Dariya News

5 Dariya News

ਲੁਧਿਆਣਾ , 23 Feb 2020

ਭਾਰਤੀ ਫੌਜ ਦੀ ਵਾਜਰਾ ਏਅਰ ਡਿਫੈਂਸ ਬ੍ਰਿਗੇਡ ਵੱਲੋਂ ਵੀਰ ਨਾਰੀਆਂ ਅਤੇ ਵਿਧਵਾਵਾਂ ਨਾਲ ਵਿਸ਼ੇਸ਼ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਸਾਲਾਨਾ ਸਮਾਗਮ ਦਾ ਮਕਸਦ ਵੀਰ ਨਾਰੀਆਂ ਅਤੇ ਵਿਧਵਾਵਾਂ ਦੀਆਂ ਪੈਨਸ਼ਨਾਂ, ਲਾਭਾਂ ਅਤੇ ਹੋਰ ਕੰਮਾਂ ਸੰਬੰਧੀ ਸਮੱਸਿਆਵਾਂ ਨੂੰ ਸੁਣਨਾ ਅਤੇ ਦੂਰ ਕਰਨਾ ਸੀ। ਇਸ ਮੌਕੇ ਵਾਜਰਾ ਕਾਰਪਸ ਆਰਮੀ ਵਾਈਵਜ਼ ਵੈੱਲਫੇਅਰ ਐਸੋਸੀਏਸ਼ਨ ਦੇ ਜ਼ੋਨਲ ਪ੍ਰਧਾਨ ਸ੍ਰੀਮਤੀ ਨੰਦਿਨੀ ਸ਼ਰਮਾ ਮੁੱਖ ਮਹਿਮਾਨ ਵਜੋਂ ਪਹੁੰਚੇ।ਆਪਣੇ ਸੰਬੋਧਨ ਦੌਰਾਨ ਲੁਧਿਆਣਾ ਮਿਲਟਰੀ ਸਟੇਸ਼ਨ ਦੇ ਸਟੇਸ਼ਨ ਕਮਾਂਡਰ ਬ੍ਰਿਗੇਡੀਅਰ ਮਨੀਸ਼ ਅਰੋੜਾ ਨੇ ਕਿਹਾ ਕਿ ਇਸ ਸਮਾਗਮ ਦਾ ਮਕਸਦ ਜਿੱਥੇ ਸ਼ਹੀਦ ਫੌਜੀਆਂ ਨੂੰ ਯਾਦ ਕਰਨਾ ਹੈ, ਉਥੇ ਸ਼ਹੀਦ ਫੌਜੀਆਂ ਦੀਆਂ ਵਿਧਵਾਵਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ 'ਤੇ ਹੱਲ ਕਰਨਾ ਵੀ ਹੈ।ਇਸ ਮੌਕੇ ਵੀਰ ਨਾਰੀਆਂ ਦੀ ਸਿਹਤ ਜਾਂਚ ਲਈ ਮੈਡੀਕਲ ਕੈਂਪ ਦਾ ਵੀ ਆਯੋਜਨ ਕੀਤਾ ਗਿਆ। ਇਸ ਤੋਂ ਇਲਾਵਾ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੀ ਵੀ ਜਾਣਕਾਰੀ ਦਿੱਤੀ ਗਈ। ਸਮਾਗਮ ਦੌਰਾਨ 900 ਤੋਂ ਵਧੇਰੇ ਲੋਕਾਂ ਨੇ ਭਾਗ ਲਿਆ, ਜਿਨਾਂ ਵਿੱਚ 640 ਵੀਰ ਨਾਰੀਆਂ, ਵਿਧਵਾਵਾਂ ਅਤੇ ਉਨਾਂ ਦੇ ਪਰਿਵਾਰਕ ਮੈਂਬਰ ਸ਼ਾਮਿਲ ਸਨ। ਸਮਾਗਮ ਦੌਰਾਨ ਫੌਜ ਦੇ ਅਧਿਕਾਰੀਆਂ ਤੋਂ ਇਲਾਵਾ ਪ੍ਰਸਾਸ਼ਨਿਕ ਅਧਿਕਾਰੀਆਂ ਨੇ ਵੀ ਹਿੱਸਾ ਲਿਆ ਅਤੇ ਵੀਰ ਨਾਰੀਆਂ ਅਤੇ ਵਿਧਵਾਵਾਂ ਨਾਲ ਸੰਬੰਧਤ ਮਾਮਲੇ ਤਰਜੀਹ ਨਾਲ ਨਿਬੇੜਨ ਦਾ ਭਰੋਸਾ ਦਿੱਤਾ।ਇਸ ਮੌਕੇ ਲੋੜਵੰਦਾਂ ਨੂੰ ਮੁੱਫ਼ਤ ਦਵਾਈਆਂ, ਵੀਲ ਚੇਅਰ, ਸੁਣਨ ਵਾਲੀਆਂ ਮਸ਼ੀਨਾਂ ਅਤੇ ਹੋਰ ਸਹਾਇਕ ਸਮੱਗਰੀ ਦੀ ਵੰਡ ਕੀਤੀ ਗਈ। ਇਸ ਮੌਕੇ ਵਾਜਰਾ ਆਰਮੀ ਸਕੂਲ, ਬੀ. ਸੀ. ਐੱਮ. ਸਕੂਲ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਫੌਜ ਦੇ ਬੈਂਡ ਵੱਲੋਂ ਵੀ ਮਨਮੋਹਨ ਧੁੰਨਾਂ ਵਜਾਈਆਂ ਗਈਆਂ।

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD