Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਬਟਾਲਾ ਪੁਲਿਸ ਨੇ ਅੰਨੇ ਕਤਲ ਦੀ ਗੁੱਥੀ ਸੁਲਝਾਈ

ਇੱਕ ਦੋਸ਼ੀ ਨੂੰ ਵਾਰਦਾਤ ਵਿੱਚ ਵਰਤੇ ਹਥਿਆਰ ਸਮੇਤ ਕੀਤਾ ਕਾਬੂ

5 Dariya News

5 Dariya News

5 Dariya News

ਬਟਾਲਾ , 27 Feb 2020

ਬਟਾਲਾ ਪੁਲਿਸ ਨੇ ਮਿਤੀ 25 ਫਰਵਰੀ 2020 ਨੂੰ ਹੋਏ ਮੁਕੇਸ ਕੁਮਾਰ ਦੇ ਕਤਲ ਦੇ ਮਾਮਲੇ ਨੂੰ ਸੁਲਝਾਅ ਲਿਆ ਹੈ ਅਤੇ ਇਸ ਸਬੰਧੀ ਇੱਕ ਦੋਸ਼ੀ ਨੂੰ ਕਾਬੂ ਵੀ ਕਰ ਲਿਆ ਹੈ। ਅੱਜ ਸਥਾਨਕ ਪੁਲਿਸ ਲਾਈਨ ਵਿਖੇ ਆਈ.ਜੀ. ਬਾਰਡਰ ਰੇਂਜ ਸ੍ਰੀ ਐੱਸ.ਪੀ.ਐੱਸ. ਪਰਮਾਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮਿਤੀ 25 ਫਰਵਰੀ 2020 ਨੂੰ ਤੜਕੇ 04:15 ਵਜੇ ਐਫ.ਸੀ.ਵਰਮਾ ਸਕੂਲ ਦੀ ਕੰਧ ਨਜਦੀਕ ਚੌਂਕ ਵਿੱਚ ਮੁਕੇਸ ਕੁਮਾਰ ਪੁੱਤਰ ਰਾਮ ਲਭਾਇਆ ਵਾਸੀ ਭੰਡਾਰੀ ਮੁਹੱਲਾ ਬਟਾਲਾ ਦੀ ਲਾਸ਼ ਮਿਲੀ ਸੀ, ਜਿਸ ਨੂੰ ਕੋਈ ਨਾ ਮਾਲੂਮ ਵਿਅਕਤੀਆਂ ਵੱਲੋਂ ਸੱਟਾਂ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਉਸ ਦਾ ਬੈਗ ਅਤੇ ਸਕੂਟਰੀ ਐਕਟਿਵਾ ਖੋਹ ਕੇ ਲੈ ਗਏ ਸਨ। ਪੁਲਿਸ ਨੂੰ ਜਦੋਂ ਇਸਦੀ ਸੂਚਨਾ ਮਿਲੀ ਤਾਂ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਵਾਰਦਾਤ ਦੀ ਜਾਂਚ ਕਰਦਿਆਂ ਮੁਕੱਦਮਾ ਨੰਬਰ 36 ਮਿਤੀ 25.02.2020 ਜੁਰਮ 302,148,149 ਭ:ਦ: ਥਾਣਾ ਸਿਟੀ ਬਟਾਲਾ ਵਿਖੇ ਦਰਜ ਕੀਤਾ ਸੀ।ਆਈ.ਜੀ ਬਾਰਡਰ ਰੇਂਜ ਨੇ ਦੱਸਿਆ ਕਿ ਇਸ ਮੁਕੱਦਮੇ ਹੱਲ ਕਰਨ ਲਈ ਸ਼੍ਰੀ ਉਪਿੰਦਰਜੀਤ ਸਿੰਘ ਘੁੰਮਣ ਐਸ.ਐਸ.ਪੀ. ਬਟਾਲਾ ਵਲੋਂ ਵੱਖ-ਵੱਖ ਤਫਤੀਸ਼ੀ ਟੀਮਾਂ ਬਣਾਈਆ ਸਨ, ਜਿਹਨਾਂ ਵਿੱਚ ਸ਼੍ਰੀ ਜਸਬੀਰ ਸਿੰਘ ਰਾਏ ਪੀ.ਪੀ.ਐੱਸ. ਕਪਤਾਨ ਪੁਲਿਸ ਸਥਾਨਿਕ ਬਟਾਲਾ, ਡਾਕਟਰ ਬਾਲ ਕ੍ਰਿਸ਼ਨ ਸ਼ਿੰਗਲਾ ਪੀ.ਪੀ.ਐੱਸ. ਉਪ ਕਪਤਾਨ ਪੁਲਿਸ ਸਿਟੀ ਬਟਾਲਾ, ਸ਼੍ਰੀ ਸੰਜੀਵ ਕੁਮਾਰ ਪੀ.ਪੀ.ਐੱਸ. ਉਪ ਕਪਤਾਨ ਪੁਲਿਸ ਸ਼੍ਰੀ ਹਰਗੋਬਿੰਦਪੁਰ, ਸ਼੍ਰੀ ਪੇ੍ਰਮ ਕੁਮਾਰ ਪੀ.ਪੀ.ਐੱਸ. ਉਪ ਕਪਤਾਨ ਪੁਲਿਸ ਸਪੈਸਲ ਬ੍ਰਾਂਚ, ਸ਼੍ਰੀ ਲਖਵਿੰਦਰ ਸਿੰਘ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਇੰਨਵੈਸਟੀਗੈਸ਼ਨ ਅਤੇ ਐੱਸ.ਆਈ. ਸੁਖਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਬਟਾਲਾ ਸ਼ਾਮਲ ਸਨ।ਸ੍ਰੀ ਪਰਮਾਰ ਨੇ ਦੱਸਿਆ ਕਿ ਬਟਾਲਾ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ ਜਦੋਂ ਉਪਰੋਕਤ ਜਾਂਚ ਟੀਮ ਦੇ ਮੈਂਬਰਾਂ ਨੇ ਭਾਰੀ ਮਿਹਨਤ ਕਰਦਿਆ ਸੂਝ ਬੂਝ ਅਤੇ ਵਿਗਿਆਨਕ ਢੰਗਾ ਨਾਲ ਮੁਕੱਦਮਾ ਨੂੰ ਟਰੇਸ ਕਰਕੇ ਦੋ ਦੋਸ਼ੀਆਂ ਕਰਨ ਉਰਫ ਬਿੱਲਾ ਪੁੱਤਰ ਰਮਨ ਸ਼ਰਮਾ ਉਮਰ 20 ਸਾਲ ਅਤੇ ਮੰਨੀ ਉਰਫ ਮਾਊ ਪੁੱਤਰ ਸੱਚਾ ਸਿੰਘ ਵਾਸੀਆਨ ਭੰਡਾਰੀ ਮੁਹੱਲਾ ਬਟਾਲਾ ਨੂੰ ਨਾਮਜ਼ਦ ਕੀਤਾ ਅਤੇ ਦੋਸ਼ੀ ਕਰਨ ਉਰਫ ਬਿੱਲਾ ਪੁੱਤਰ ਰਮਨ ਸ਼ਰਮਾ ਵਾਸੀ ਭੰਡਾਰੀ ਮੁਹੱਲਾ ਬਟਾਲਾ ਨੂੰ ਉਸ ਦੀ ਭੂਆ ਦੇ ਘਰ ਅਲੀਵਾਲ ਰੋਡ ਬਟਾਲਾ ਤੋਂ ਗ੍ਰਿਫਤਾਰ ਕੀਤਾ। ਆਈ.ਜੀ. ਨੇ ਦੱਸਿਆ ਕਿ ਦੋਸ਼ੀ ਨੇ ਪੁਲਿਸ ਪਾਸ ਮੰਨਿਆ ਹੈ ਕਿ ਇਹ ਕਤਲ ਉਸ ਨੇ ਅਤੇ ਮੰਨੀ ਉਰਫ ਮਾਊ ਨੇ ਰਲਕੇ ਕੀਤਾ ਹੈ। ਦੋਸ਼ੀ ਦੀ ਨਿਸ਼ਾਨਦੇਹੀ ’ਤੇ ਉਸ ਪਾਸੋਂ ਮੁਕੱਦਮਾ ਵਿੱਚ ਖੋਹੀ ਸਕੂਟਰੀ ਨੰਬਰ ਪੀ.ਬੀ.06ਏ.ਪੀ.1119 ਬਰਾਮਦ ਕੀਤੀ ਗਈ ਹੈ ਅਤੇ ਵਾਰਦਾਤ ਸਮੇਂ ਵਰਤਿਆ ਲੱਕੜ ਦਾ ਦਸਤਾ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੂਸਰੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਰੇਡ ਕੀਤੇ ਜਾ ਰਹੇ ਹਨ।ਪ੍ਰੈੱਸ ਕਾਨਫਰੰਸ ਦੌਰਾਨ ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਅਤੇ ਪੁਲਿਸ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।  

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD